11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾਪੂਰਵਕ ਮਨਾਇਆ <br/>

ਅਜੀਤ ਡੈਸਕ 20-07-2025

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ | ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਵਲੋਂ ਥਾਂ-ਥਾਂ 'ਤੇ ਲੰਗਰ ਲਗਾਏ ਗਏ |
ਮਹਾਨ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਪ੍ਰਸਿੱਧ ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ, ਮਨੁੱਖੀ ਸੇਵਾ ਕਾਰਜਾਂ ਤੇ ਸਿੱਖਿਆਵਾਂ ਉਪਰ ਖੋਜ ਭਰਪੂਰ ਚਾਨਣਾ ਪਾ ਕੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ | ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇਕ ਨਵੀਂ ਸੇਧ ਪ੍ਰਦਾਨ ਕੀਤੀ | ਸ. ਮੱਕੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀ ਮੈਂਬਰਾਂ ਨਾਲ ਕੀਰਤਨੀ ਜਥਿਆਂ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ ਅੰਦਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਅਵਤਾਰ ਸਿੰਘ ਬੀਕੇ, ਖ਼ੁਸ਼ਹਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਲੋਂ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸਟੂਡੈਂਟਸ ਆਫ ਸਿੱਖ ਸਕੂਲ ਆਫ ਮਿਊਜ਼ਿਕ ਦੇ ਕੀਰਤਨੀ ਜਥੇ ਦੇ ਮੈਂਬਰਾਂ ਅਤੇ ਇਸਤਰੀ ਸਤਿਸੰਗ ਸਭਾ ਦੇ ਸ਼ਬਦੀ ਜਥੇ ਦੀਆਂ ਬੀਬੀਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ | ਸਮਾਗਮ ਦੌਰਾਨ ਇਕੱਤਰ ਸੰਗਤਾਂ ਨੂੰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮਨੁੱਖੀ ਸੇਵਾ ਦਿਵਸ ਦੇ ਰੂਪ ਵਜੋਂ ਮਨਾ ਰਹੀ ਹੈ | ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ, ਉਥੇ ਨਾਲ ਹੀ ਮਨੁੱਖੀ ਜੀਵਨ ਜਾਂਚ ਨੂੰ ਇਕ ਨਵੀਂ ਸੇਧ ਪ੍ਰਦਾਨ ਕੀਤੀ ਅਤੇ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ | ਅੱਜ ਉਨ੍ਹਾਂ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਸਾਡੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਹੋ ਸਕਦਾ ਹੈ | ਇਸ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਰਾਤ ਦੇ ਗੁਰਮਤਿ ਸਮਾਗਮ ਅੰਦਰ ਭਾਈ ਇਕਬਾਲ ਸਿੰਘ ਗੁਰੂ ਕੀ ਕਾਸ਼ੀ ਵਾਲੇ ਜਿੱਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਉਥੇ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਗੁਰਬਾਣੀ ਕਥਾ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਉਪਰ ਚਾਨਣਾ ਪਾਉਣਗੇ | ਇਸ ਦੌਰਾਨ ਉਨ੍ਹਾਂ ਆਪਣੇ ਸਾਥੀ ਮੈਂਬਰਾਂ ਦੇ ਨਾਲ ਕੀਰਤਨੀ ਜਥਿਆਂ ਦੇ ਸਮੂਹ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅੰਮਿ੍ਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਲੋਂ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਅਤੇ ਭਾਈ ਪਰਮਵੀਰ ਸਿੰਘ ਨੇ ਗੁਰੂ ਕੀ ਬਾਣੀ ਰਾਹੀਂ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ | ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਅਤੇ ਮੁੱਖ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਅੱਜ ਦੇ ਇਤਿਹਾਸਕ ਦਿਹਾੜੇ ਦੀ ਮਹਾਨਤਾ ਬਾਰੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ | ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਜਿਸ ਸੂਝ, ਸਿਆਣਪ, ਦਿ੍ੜ੍ਹਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਉਹ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਏ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ਵਿਚ ਕੋਈ ਬਾਧਾ ਨਹੀਂ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਸੁਰਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਗੋਗੀਆ ਵੀ ਗੁਰੂ ਘਰ ਨਤਮਸਤਕ ਹੋਏ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਮਾਨਵਤਾ ਭਲਾਈ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਮਾਨਵਤਾ ਭਲਾਈ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਰਾਮਗੜ੍ਹੀਆ ਕਾਲਜ ਵਿਖੇ ਸਮਾਗਮ ਕਰਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਦੇ ਵਜੋਂ ਅਵਤਾਰ ਸਿੰਘ ਭੋਗਲ ਅਤੇ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਆਪਣੇ ਸੰਬੋਧਨ ਵਿਚ ਸ. ਭੋਗਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਅਜਿਹੀਆਂ ਸਮਾਜਿਕ ਸੰਸਥਾਵਾਂ ਦੇ ਨਾਲ ਹਨ, ਜੋ ਕਿ ਬੱਚਿਆਂ ਨੂੰ ਸਿੱਖਿਆ ਅਤੇ ਉਨ੍ਹਾਂ ਨੂੰ ਲੋੜਵੰਦ ਚੀਜ਼ਾਂ ਮੁਹੱਈਆ ਕਰਵਾਉਂਦੀਆਂ ਹਨ | ਮਾਨਵਤਾ ਭਲਾਈ ਸੇਵਾ ਸੋਸਾਇਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਇਹੋ ਜਿਹੀ ਸੁਸਾਇਟੀ ਦੀ ਸਮਾਜ ਨੂੰ ਲੋੜ ਹੈ, ਜਿਸ ਦੇ ਸਾਰੇ ਹੀ ਮੈਂਬਰ ਆਪਣਾ-ਆਪਣਾ ਕਾਰੋਬਾਰ ਕਰਦੇ ਹਨ ਅਤੇ ਆਪਣੇ ਦਸਵੰਧ ਨਾਲ ਸਮਾਜ ਵਿਚ ਸੇਵਾ ਕਰਦੇ ਹਨ | ਇਸੇ ਤਰ੍ਹਾਂ ਰਣਜੋਧ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਲੋਕਾਂ ਦੀ ਸਮਾਜ ਨੂੰ ਬਹੁਤ ਲੋੜ ਹੈ, ਜੋ ਕਿ ਗ਼ਰੀਬ ਲੋੜਵੰਦ ਬੱਚਿਆਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਾਉਂਦੇ ਹਨ | ਇਸ ਮੌਕੇ ਚਰਨਜੀਤ ਸਿੰਘ ਚੇਅਰਮੈਨ, ਰਕੇਸ਼ ਕੁਮਾਰ ਪ੍ਰਧਾਨ, ਮਨਜੀਤ ਸਿੰਘ ਅਰੋੜਾ ਜਨਰਲ ਸਕੱਤਰ, ਕਿਰਪਾਲ ਸਿੰਘ ਸਹਾਰਾ, ਸਤਨਾਮ ਸਿੰਘ ਕੋਮਲ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਨਾਮਧਾਰੀ, ਜਗਜੀਤ ਸਿੰਘ, ਰਮਿੰਦਰ ਪਾਲ ਸਿੰਘ ਅਤੇ ਰਮਿੰਦਰ ਸਿੰਘ ਗਿਆਸਪੁਰਾ ਸਮੇਤ ਬਹੁਤ ਸਾਰੇ ਮੈਂਬਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਅੰਤ ਵਿਚ ਪਿ੍ੰਸੀਪਲ ਮਨਦੀਪ ਕੌਰ ਧੀਰ ਅਤੇ ਮਨਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਾਬਕਾ ਅਕਾਲੀ ਆਗੂ ਦੇ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣ <br/> ਅਗਲੀ ਖ਼ਬਰ ਕਤਲ ਦੇ ਮੁੱਖ ਗਵਾਹ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਨਾਬਾਲਗ ਸਮੇਤ ਤਿੰਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।