11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪ੍ਰਾਪਰਟੀ ਟੈਕਸ 'ਚ 5 ਫ਼ੀਸਦੀ ਵਾਧਾ ਕਰ ਕੇ 'ਆਪ' ਸਰਕਾਰ ਨੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਿਆ-ਯੋਗੇਸ਼ ਹਾਂਡਾ

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ(ਜਤਿੰਦਰ ਭੰਬੀ)-ਸੂਬਾ ਸਰਕਾਰ ਵਲੋਂ ਪ੍ਰਾਪਰਟੀ ਟੈਕਸ 'ਚ ਕੀਤੇ 5 ਫ਼ੀਸਦੀ ਵਾਧੇ ਦੀ ਨਿੰਦਾ ਕਰਦਿਆਂ ਆਲ ਇੰਡੀਅਨ ਯੂਥ ਕਾਂਗਰਸ ਦੇ ਸੰਯੁਕਤ ਸਕੱਤਰ ਯੋਗੇਸ਼ ਹਾਂਡਾ ਨੇ ਕਿਹਾ ਸੂਬਾ ਸਰਕਾਰ ਨੇ ਪ੍ਰਾਪਰਟੀ ਟੈਕਸ 'ਚ ਵਾਧਾ ਕਰਕੇ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਹੈ, ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੇ ਪ੍ਰਾਪਰਟੀ ਟੈਕਸ ਦੀ ਸਮਾਂ ਸੀਮਾ ਵਧਾਉਂਦੇ ਜਿੱਥੇ 31 ਜੁਲਾਈ ਤੱਕ ਬਿਨਾਂ ਕਿਸੇ ਜੁਰਮਾਨੇ ਦੇ ਟੈਕਸ ਭਰਾਉਣ ਦੀ ਛੋਟ ਦੇਣ ਦੀ ਗੱਲ੍ਹ ਕੀਤੀ ਸੀ ਉਥੇ ਹੀ 31 ਅਕਤੂਬਰ ਤੱਕ ਜੁਰਮਾਨਾ/ਵਿਆਜ ਸਮੇਤ 50 ਫ਼ੀਸਦੀ ਛੋਟ ਦੇਣ ਦੀ ਗੱਲ੍ਹ ਆਖੀ ਸੀ, ਪਰ ਸੂਬਾ ਸਰਕਾਰ ਨੇ ਟੈਕਸ 'ਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ | ਯੋਗੇਸ਼ ਹਾਂਡਾ ਨੇ ਕਿਹਾ ਕਿ ਸਰਕਾਰ ਦਿੱਲੀ ਵਾਲੀ ਲੀਡਰਸ਼ਿਪ ਦੇ ਐਸ਼ੋ ਆਰਾਮ ਖ਼ਾਤਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ |

ਪਿਛਲੀ ਖ਼ਬਰ ਆਟਿਜਮ ਕੋਈ ਬਿਮਾਰੀ ਨਹੀਂ, ਬਲਕਿ ਇਕ ਨਿਊਰੋ ਡਿਵੈੱਲਪਮੈਂਟਲ ਸਥਿਤੀ ਹੈ-ਡਾ. ਅਤੁਲ ਮਦਾਨ <br/> ਅਗਲੀ ਖ਼ਬਰ ਸਾਬਕਾ ਅਕਾਲੀ ਆਗੂ ਦੇ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀ ਨੇ ਅਦਾਲਤ ਵਿਚ ਕੀਤਾ ਆਤਮ ਸਮਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।