11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭ ਲਈ ਆਖਰੀ ਤਾਰੀਕ 31 ਜੁਲਾਈ ਤੱਕ ਵਧੀ <br/>

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ (ਜਗਮੀਤ ਸਿੰਘ)-ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦਾ ਲਾਭ ਲੈਣ ਲਈ ਭਾਰਤ ਸਰਕਾਰ ਵਲੋਂ ਆਖਰੀ ਤਾਰੀਕ 31 ਜੁਲਾਈ 2025 ਤੱਕ ਵਧਾਈ ਗਈ ਹੈ | ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਤਹਿਤ ਭਾਰਤ ਸਰਕਾਰ ਵਲੋਂ ਨਵੇਂ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਨ ਲਈ ਮੋਬਾਈਲ ਐਪ 'ਆਵਾਸ ਪਲਸ 2024' ਨੂੰ 15 ਮਈ 2025 ਤੱਕ ਖੋਲਿ੍ਹਆ ਗਿਆ ਸੀ | ਲੁਧਿਆਣਾ ਦੇ ਪੇਂਡੂ ਖੇਤਰ ਅਧੀਨ ਕੁੱਲ 39117 ਲਾਭਪਾਤਰੀਆਂ ਵਲੋ ਲਾਭ ਲੈਣ ਲਈ ਆਪਣਾ ਨਾਮ ਦਰਜ ਕਰਵਾਇਆ ਗਿਆ ਸੀ | ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਰਵੇਖਣ ਦੀ ਅੰਤਿਮ ਮਿਤੀ ਹੁਣ 31 ਜੁਲਾਈ 2025 ਤੱਕ ਇਕ ਵਾਰ ਫੇਰ ਤੋਂ ਖੋਲਿ੍ਹਆ ਗਿਆ ਹੈ, ਜਿਸ ਦੇ ਤਹਿਤ ਇਸ ਐਪ 'ਤੇ ਸਰਵੇ ਰਾਹੀਂ ਯੋਗ ਲਾਭਪਾਤਰੀਆਂ ਦੀਆਂ ਐਂਟਰੀਆਂ ਘਰ-ਘਰ ਜਾ ਕੇ ਕਰਨ ਲਈ ਬਲਾਕ ਪੱਧਰ ਤੋਂ ਹਰ ਪਿੰਡ ਲਈ ਵੱਖੋ-ਵੱਖਰੇ ਸਰਵੇਅਰ ਲਗਾਏ ਗਏ ਹਨ ਤਾਂ ਜੋ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਅਮਰਜੀਤ ਬੈਂਸ ਨੇ ਦੱਸਿਆ ਕਿ ਜਿਨ੍ਹਾਂ ਜ਼ਰੂਰਤਮੰਦ ਪਰਿਵਾਰਾਂ ਵਲੋਂ ਕਿਸੇ ਵੀ ਨਿੱਜੀ ਕਾਰਨਾਂ ਕਰਕੇ ਇਸ ਸਕੀਮ ਅਧੀਨ ਅਜੇ ਤੱਕ ਫਾਰਮ ਨਹੀਂ ਭਰਿਆ ਗਿਆ, ਉਨ੍ਹਾਂ ਲਈ ਸਰਕਾਰ ਨੇ ਮੁੜ 15 ਦਿਨਾਂ ਦੇ ਸਮੇਂ ਲਈ ਖੋਲ੍ਹ ਦਿੱਤਾ ਹੈ ਤਾਂ ਜੋ ਕੋਈ ਵੀ ਲੋੜਵੰਦ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਜਾਵੇ | ਜ਼ਿਲ੍ਹੇ ਵਿਚ ਹੁਣ ਤੱਕ 37835 ਲਾਭਪਾਤਰੀਆਂ ਦਾ ਐਸਿਸਟਿਡ ਸਰਵੇ ਅਤੇ 1282 ਲਾਭਪਾਤਰੀਆਂ ਵਲੋਂ ਆਪਣੇ ਆਪ ਸਰਵੇ ਕੀਤਾ ਜਾ ਚੁੱਕਾ ਹੈ |

ਪਿਛਲੀ ਖ਼ਬਰ ਲੜਾਈ ਦੌਰਾਨ ਗੋਲੀ ਚੱਲਣ ਨਾਲ ਦੋ ਜ਼ਖ਼ਮੀ <br/> ਅਗਲੀ ਖ਼ਬਰ ਕੀਨਮੈਟਿਕ ਰੋਬੋਟ ਤਕਨੀਕ ਨਾਲ ਗੋਡੇ ਬਦਲੀ ਕਰਨ 'ਤੇ ਬਿਹਤਰ ਨਤੀਜੇ ਮਿਲਦੇ ਹਨ-ਡਾ. ਪਾਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।