11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਲੜਾਈ ਦੌਰਾਨ ਗੋਲੀ ਚੱਲਣ ਨਾਲ ਦੋ ਜ਼ਖ਼ਮੀ <br/>

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ ਫੈਲ ਗਈ, ਜਦਕਿ ਇਸ ਦੌਰਾਨ ਦੋ ਵਿਅਕਤੀ ਸੱਟ ਲੱਗਣ ਕਾਰਨ ਜ਼ਖਮੀ ਹੋ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਵਾਂ ਧਿਰਾਂ ਦੇ ਨੌਜਵਾਨਾਂ ਗੁਰਪ੍ਰੀਤ ਨਮਨ ਬਾਂਸਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਅਤੇ ਨਮਨ ਬਾਂਸਲ ਦੀ ਪਿਛਲੇ ਕਾਫ਼ੀ ਸਮੇਂ ਤੋਂ ਆਪਸ ਵਿਚ ਰੰਜਿਸ਼ ਚੱਲ ਰਹੀ ਹੈ ਅਤੇ ਇਸ ਰੰਜਿਸ਼ ਤਹਿਤ ਹੀ ਬੀਤੀ ਰਾਤ ਇਹ ਗੋਪਾਲ ਨਗਰ ਨੇੜੇ ਇਕੱਠੇ ਹੋਏ, ਜਿੱਥੇ ਕਿ ਦੋਵਾਂ ਧੜਿਆਂ ਵਿਚਾਲੇ ਲੜਾਈ ਹੋ ਗਈ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਅਤੇ ਨਮਨ ਬਾਂਸਲ ਦੇ ਸੱਟਾਂ ਲੱਗੀਆਂ ਹਨ | ਐਸ.ਐਚ.ਓ. ਨੇ ਦੱਸਿਆ ਕਿ ਲੜਾਈ ਦੌਰਾਨ ਗੋਲੀ ਚੱਲਣ ਦੀ ਵੀ ਸੂਚਨਾ ਪੁਲਿਸ ਨੂੰ ਮਿਲੀ ਹੈ, ਜਿਸ ਦੀ ਕਿ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਤ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਪ੍ਰਾਪਰਟੀ ਟੈਕਸ 'ਤੇ 5 ਫ਼ੀਸਦੀ ਵਾਧੇ ਦੇ ਵਿਰੋਧ 'ਚ ਤਲਵਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭ ਲਈ ਆਖਰੀ ਤਾਰੀਕ 31 ਜੁਲਾਈ ਤੱਕ ਵਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।