11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਦੇ ਦੋਸ਼ ਤਹਿਤ ਟਰੱਸਟੀ ਬਿੰਦਰਾ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਦੇ ਮਾਮਲੇ ਵਿਚ ਪ੍ਰਬੰਧਕ ਕਮੇਟੀ ਦੇ ਟਰੱਸਟੀ ਨਵਪ੍ਰੀਤ ਸਿੰਘ ਬਿੰਦਰਾ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਦਕਿ ਬਿੰਦਰਾ ਵਲੋਂ ਇਹਨਾਂ ਦੋਸ਼ਾਂ ਦਾ ਖੰਡਨ ਕਰਦਿਆਂ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਕਤ ਨਵਪ੍ਰੀਤ ਸਿੰਘ ਬਿੰਦਰਾ ਉਰਫ਼ ਪ੍ਰੀਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਪੱਥਰ ਲਗਾਉਣ ਦੀ ਸੇਵਾ ਚੱਲ ਰਹੀ ਸੀ ਅਤੇ ਪੱਥਰ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਉਕਤ ਕਥਿਤ ਦੋਸ਼ੀ, ਜੋ ਕਿ ਗੁਰਦੁਆਰਾ ਸਾਹਿਬ ਦਾ ਟਰੱਸਟੀ ਹੈ, ਨੇ ਮਿਸਤਰੀ ਰਾਮਾ ਕਾਂਤ ਪਾਸੋਂ ਕਥਿਤ ਤੌਰ 'ਤੇ ਪੱਥਰ ਚੋਰੀ ਕਰਵਾ ਕੇ ਆਪਣੇ ਘਰ ਬਾਥਰੂਮਾਂ ਵਿਚ ਲਗਵਾਉਣ ਦੀ ਕੋਸ਼ਿਸ਼ ਕੀਤੀ | ਪਤਾ ਲੱਗਣ 'ਤੇ ਉਨ੍ਹਾਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਉਚ ਅਧਿਕਾਰੀਆਂ ਵਲੋਂ ਇਸਦੀ ਜਾਂਚ ਦੇ ਹੁਕਮ ਦਿੱਤੇ ਗਏ | ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਦੇਰ ਰਾਤ ਕੇਸ ਦਰਜ ਕਰ ਲਿਆ ਗਿਆ ਹੈ | ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ 'ਚ ਫਲ ਤੇ ਸਬਜ਼ੀ ਉਤਪਾਦਕਾਂ ਨੇ ਕੀਤੀ ਵਿਚਾਰ ਚਰਚਾ <br/> ਅਗਲੀ ਖ਼ਬਰ ਆਪੇ੍ਰਸ਼ਨ ਦੌਰਾਨ ਲੜਕੀ ਦੀ ਕਿਡਨੀ ਕੱਢਣ ਦੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।