ਭਾਮੀਆਂ ਕਲਾਂ, 19 ਜੁਲਾਈ (ਜਤਿੰਦਰ ਭੰਬੀ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ 'ਚ ਜਿੰਨੇ ਵਿਕਾਸ ਦੇ ਕੰਮ ਹੋਏ ਉਹ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰਵਾ ਸਕੀ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋਏ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ | ਮਰਵਾਹਾ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਲੁੱਟ ਖੋਹ, ਡਕੈਤੀ ਅਤੇ ਕਤਲ ਦੀਆਂ ਵਾਰਦਾਤਾਂ ਆਮ ਜਿਹੀ ਗੱਲ ਹੋ ਗਈ ਹੈ, ਜਦ ਕਿ ਸਰਕਾਰ ਵੱਡੇ ਵੱਡੇ ਬਦਲਾਅ ਦੀਆਂ ਗੱਲਾਂ ਕਰ ਰਹੀ ਸੀ | ਉਨ੍ਹਾਂ ਕਿਹਾ ਕਿ ਅੱਜ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਅਤੇ ਆਏ ਦਿਨ ਵਪਾਰੀਆਂ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਸੂਬੇ ਵਿਚ ਵਪਾਰ ਕਰਨ ਦੀ ਥਾਂ ਬਾਹਰਲੇ ਰਾਜਾਂ ਵੱਲ ਰੁੱਖ ਕਰਨ ਨੂੰ ਮਜਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕੋ ਇਕ ਅਜਿਹੀ ਖੇਤਰੀ ਪਾਰਟੀ ਹੈ, ਜਿਸਨੇ ਸੂਬੇ ਨੂੰ ਖ਼ੁਸ਼ਹਾਲ ਰੱਖਣ ਲਈ ਕੰਮ ਕੀਤਾ, ਜਿਸ ਨੰੂ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ |