ਲੁਧਿਆਣਾ, 19 ਜੁਲਾਈ (ਜਗਮੀਤ ਸਿੰਘ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਬਾਬਾ ਅਜੀਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਆਪਣੇ ਸੰਖੇਪ ਸੰਬੋਧਨ ਦੌਰਾਨ ਬਾਬਾ ਅਜੀਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ 'ਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਿਲੰਗ ਨੀਤੀ ਵਰਗੀਆਂ ਆਪਣੀਆਂ ਮਾਰੂ ਯੋਜਨਾਵਾਂ ਨਾਲ ਪੰਜਾਬ ਦਾ ਨੁਕਸਾਨ ਕਰਨ ਵੱਲ ਤੁਰੀ ਹੋਈ ਹੈ, ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 22 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਸੁਸਾਇਟੀ ਪ੍ਰਧਾਨ ਆਹੂਜਾ ਦੇ ਨਾਲ ਜਗਜੀਤ ਸਿੰਘ ਜੱਗਾ, ਪ੍ਰਹਿਲਾਦ ਸਿੰਘ ਢੱਲ, ਤਜਿੰਦਰ ਸਿੰਘ ਰੂਪੀ, ਜਤਿੰਦਰ ਸਿੰਘ ਸਭਰਵਾਲ, ਹਰਮੋਹਨ ਸਿੰਘ, ਤਰਲੋਚਨ ਸਿੰਘ ਮਨੋਚਾ, ਸਤਨਾਮ ਸਿੰਘ ਬੇਦੀ, ਹਰਦਿਆਲ ਸਿੰਘ, ਜਸਪ੍ਰੀਤ ਸਿੰਘ, ਤੀਰਥ ਸਿੰਘ ਬੇਦੀ, ਚਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਮਨਿੰਦਰਪਾਲ ਸਿੰਘ, ਕੰਵਲਜੀਤ ਸਿੰਘ, ਭਾਈ ਗੁਰਮੁੱਖ ਸਿੰਘ, ਮੈਨੇਜਰ ਸਰਵਨ ਸਿੰਘ, ਐਡਵੋਕੇਟ ਪਰਮਦੀਪ ਸਿੰਘ, ਗੁਰਮੀਤ ਸਿੰਘ ਅਤੇ ਹੋਰ ਸਾਥੀਆਂ ਵਲੋਂ ਬਾਬਾ ਅਜੀਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦਾ ਸਨਮਾਨ ਕੀਤਾ ਗਿਆ |