ਡੇਹਲੋਂ, 19 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਕਾਂਗਰਸ ਡੇਹਲੋਂ ਅਧੀਨ ਪੈਂਦੇ ਪਿੰਡ ਸੀਲੋਂ ਖ਼ੁਰਦ ਵਿਖੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਹੋਈ | ਜਿਸ ਦੌਰਾਨ ਵਰਕਰਾਂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ¢ ਮੀਟਿੰਗ ਸਮੇਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਘਵੱਦੀ ਅਤੇ ਹਲਕਾ ਗਿੱਲ ਦੇ ਸੀਨੀਅਰ ਆਗੂ ਦਿਲਾਵਰ ਸਿੰਘ ਲਹਿਰਾ ਵਲੋਂ ਵਿਸ਼ੇਸ਼ ਕਰ ਕੇ ਸ਼ਾਮਿਲ ਹੁੰਦਿਆਂ ਕਾਂਗਰਸੀ ਵਰਕਰਾਂ ਦੇ ਮਾਨ-ਸਨਮਾਨ ਦੀ ਬਹਾਲੀ ਬਰਕਰਾਰ ਰੱਖਣ ਅਤੇ ਉਨ੍ਹਾਂ ਦੇ ਹਰ ਦੁੱਖ ਸੁੱਖ ਵਿੱਚ ਖੜਨ ਦਾ ਭਰੋਸਾ ਪ੍ਰਗਟਾਇਆ ਗਿਆ¢ ਇਸ ਸਮੇਂ ਪਿੰਡ ਸੀਲੋਂ ਖ਼ੁਰਦ ਦੇ ਕਾਂਗਰਸੀ ਆਗੂਆਂ ਵਲੋਂ ਦਿਲਾਵਰ ਸਿੰਘ ਲਹਿਰਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਲੋਂ ਤਿੰਨ ਹਲਕਿਆਂ ਦੇ ਨਿਯੁਕਤ ਸੰਗਠਨ ਆਬਜ਼ਰਵਰ ਪਰਮਜੀਤ ਸਿੰਘ ਘਵੱਦੀ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ¢ ਇਸ ਸਮੇਂ ਸੀਨੀਅਰ ਆਗੂਆਂ ਘਵੱਦੀ ਅਤੇ ਲਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪਿੰਡ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਤਹਿਤ ਸਮੂਹ ਵਰਗਾਂ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਉਸਾਰੂ ਨੀਤੀਆਂ ਰਾਹੀ ਬੂਥ ਪੱਧਰ ਤੱਕ ਪਾਰਟੀ ਨਾਲ ਜੋੜਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਜਿੱਥੇ ਹਲਕਾ ਗਿੱਲ ਦਾ ਵਿਕਾਸ ਜੰਗੀ ਪੱਧਰ ਤੇ ਹੋਵੇਗਾ, ਉਸ ਦੇ ਨਾਲ ਹੀ ਟਕਸਾਲੀ ਕਾਂਗਰਸੀ ਵਰਕਰਾਂ ਦਾ ਮਾਣ-ਸਨਮਾਨ ਵੀ ਬਹਾਲ ਕੀਤਾ ਜਾਵੇਗਾ¢ ਮੀਟਿੰਗ ਸਮੇਂ ਸਾਬਕਾ ਸਰਪੰਚ ਜਗਮੇਲ ਸਿੰਘ ਜੱਗਾ ਭੁੱਟਾ, ਸਾਬਕਾ ਸਰਪੰਚ ਸੀ.ਓ. ਧਰੌੜ, ਸਾਬਕਾ ਸਰਪੰਚ ਰਾਜਵੀਰ ਸਿੰਘ ਚੁੱਪਕੀ, ਸਾਬਕਾ ਸਰਪੰਚ ਅਮਨਦੀਪ ਸਿੰਘ ਬੂਲ, ਅੰਮਿ੍ਤਪਾਲ ਸਿੰਘ ਸ਼ੰਕਰ, ਜਗਰੂਪ ਸਿੰਘ ਸੀਲੋਂ ਖ਼ੁਰਦ, ਫ਼ੌਜੀ ਕੁਲਦੀਪ ਸਿੰਘ ਸੀਲੋਂ ਖ਼ੁਰਦ, ਹੈਪੀ ਸੀਲੋਂ, ਰਿੰਕੂ ਸੀਲੋਂ ਪੰਚ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ ਦੀਪਾ ਸੀਲੋਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ¢