15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖੜ੍ਹੀ ਥਾਰ ਦੇ ਟਾਇਰ ਚੋਰੀ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਵਲ ਹਸਪਤਾਲ ਵਿਚ ਖੜੀ ਇਕ ਥਾਰ ਦੇ ਚੌਰਾਂ ਵਲੋਂ ਟਾਇਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਨਿੰਮ ਵਾਲਾ ਚੌਕ ਨੇੜੇ ਰਹਿੰਦੇ ਰਕੇਸ਼ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਥਾਰ ਜੀਪ ਸਿਵਲ ਹਸਪਤਾਲ ਵਿਖੇ ਖੜੀ ਕੀਤੀ ਸੀ, ਜਦੋਂ ਉਹ ਅਗਲੇ ਦਿਨ ਉੱਥੇ ਗਿਆ ਤਾਂ ਉਸ ਦੀ ਥਾਰ ਦੇ ਟਾਇਰ ਅਤੇ ਅਲਾਏ ਚੋਰੀ ਹੋ ਚੁੱਕੇ ਸਨ, ਜਿਸ 'ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਸੁਰਾਗ ਨਹੀਂ ਲੱਗਾ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

ਪਿਛਲੀ ਖ਼ਬਰ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਨੌਜਵਾਨ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 45.12 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।