15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਾਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਨੌਜਵਾਨ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਧਾਂਦਰਾ ਰੋਡ ਵਿਖੇ ਇਕ ਕਾਰ ਦੀ ਭੰਨ ਤੋੜ ਕਰਨ ਦੇ ਮਾਮਲੇ ਵਿਚ ਨੌਜਵਾਨ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਪੰਚ ਕਾਲੋਨੀ ਦੇ ਰਹਿਣ ਵਾਲੇ ਤਾਰਾ ਚੰਦ ਸ਼ਰਮਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਅਰਮਾਨ ਸੋਨੀ ਵਾਸੀ ਦੁੱਗਰੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਜੈਨ ਮੰਦਰ ਨੇੜੇ ਜਾ ਰਿਹਾ ਸੀ ਤਾਂ ਉਕਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਏ | ਅਗਲੇ ਦਿਨ ਜਦੋਂ ਉਸ ਦੇ ਘਰ ਦੇ ਬਾਹਰ ਕਾਰ ਖੜੀ ਸੀ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਕਾਰ ਦੀ ਭੰਨ ਤੋੜ ਕੀਤੀ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦਾ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਲੜਾਈ ਵਿਵਾਦ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਪੁਲਿਸ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸਾਉਣ ਵੀਰ ਕੱਠਿਆਂ ਕਰੇ, ਭਾਦੋਂ ਚੰਦਰੀ ਵਿਛੋੜੇ ਪਾਵੇ ਅਗਲੀ ਖ਼ਬਰ ਖੜ੍ਹੀ ਥਾਰ ਦੇ ਟਾਇਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।