15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਉਣ ਵੀਰ ਕੱਠਿਆਂ ਕਰੇ, ਭਾਦੋਂ ਚੰਦਰੀ ਵਿਛੋੜੇ ਪਾਵੇ

ਅਜੀਤ ਡੈਸਕ 21-07-2025
ਲਾਡੋਵਾਲ, 20 ਜੁਲਾਈ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਤੀਆਂ ਦਾ ਤਿਉਹਾਰ ਸਮਾਜ ਅੰਦਰ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ, ਜਿਸ ਦੌਰਾਨ ਲੜਕੀਆਂ ਅਤੇ ਸੁਆਣੀਆਂ ਬੜੀ ਖੁਸ਼ੀ ਅਤੇ ਚਾਵਾਂ ਨਾਲ ਇਸ ਤਿਉਹਾਰ ਨੂੰ ਸਾਂਝੇ ਤੌਰ 'ਤੇ ਮਨਾਉਂਦੀਆਂ ਹਨ | ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਜ਼ਿਲ੍ਹਾ ਲੁਧਿਆਣਾ ਦੀ ਮਹਿਲਾ ਵਿੰਗ ਪ੍ਰਧਾਨ ਜਸਵਿੰਦਰ ਕੌਰ ਵਲੋਂ ਔਰਤਾਂ ਦੇ ਰੂਹ ਦੀ ਖੁਰਾਕ ''ਤੀਆਂ ਦਾ ਮੇਲਾU ਹੰਬੜਾਂ ਰੋਡ ਸਥਿਤ ਕਿਚਲੂ ਨਗਰ ਲੁਧਿਆਣਾ ਵਿਖੇ ਸੰਸਥਾ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਇਆ ਗਿਆ, ਜਿਸ ਵਿਚ ਮਹਿਲਾਵਾਂ ਪੰਜਾਬੀ ਪਹਿਰਾਵੇ ਵਿਚ ਸੱਜ ਧੱਜ ਕੇ ਆਈਆਂ ਅਤੇ ਉਨ੍ਹਾਂ ਵਲੋਂ ਗਿੱਧਾ, ਭੰਗੜਾ, ਜਾਗੋ, ਚਰਖੇ ਤੇ ਤੰਦ, ਮਹਿੰਦੀ ਲਗਾਈ, ਪਰਿਵਾਰਕ ਅਤੇ 'ਸਾਉਣ ਵੀਰ ਕੱਠਿਆਂ ਕਰੇ, ਭਾਦੋਂ ਚੰਦਰੀ ਵਿਛੋੜੇ ਪਾਵੇ' ਗੀਤ ਗਾ ਕੇ ਖੂਬ ਖੁਸ਼ੀ ਦਾ ਇਜ਼ਹਾਰ ਸਾਂਝਾ ਕੀਤਾ ਗਿਆ | ਤੀਆਂ ਦਾ ਮੇਲਾ ਪ੍ਰੋਗਰਾਮ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਵਲੋਂ ਰੀਬਨ ਕੱਟ ਕੇ ਕੀਤਾ ਗਿਆ, ਜਿਨ੍ਹਾਂ ਨੇ ਲੜਕੀਆਂ ਨੂੰ 3100 ਦਾ ਸ਼ਗਨ ਵੀ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਲੁਧਿਆਣਾ ਜ਼ਿਲੇ੍ਹ ਦੀ ਮਹਿਲਾ ਵਿੰਗ ਪ੍ਰਧਾਨ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਕੌਮੀ ਪ੍ਰਧਾਨ ਇਸਤਰੀ ਵਿੰਗ ਪਵਨਜੀਤ ਕੌਰ ਮਾਨ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ, ਜਦਕਿ ਉਨ੍ਹਾਂ ਦੇ ਨਾਲ ਜਸਵਿੰਦਰ ਕੌਰ ਜ਼ਿਲ੍ਹਾ ਚੇਅਰਪਰਸਨ, ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ. ਵਿੰਗ ਹਰਪ੍ਰੀਤ ਕੌਰ ਮਲਹੋਤਰਾ, ਮਨਪ੍ਰੀਤ ਕੌਰ ਹਲਕਾ ਰਾਏਕੋਟ, ਪਰਮਿੰਦਰ ਕੌਰ ਹੰਬੜਾਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਯੂਥ ਪ੍ਰਧਾਨ ਜਸ਼ਨਦੀਪ ਸਿੰਘ ਮਾਨ ਆਦਿ ਨੇ ਵੀ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਗਾਉਣ ਲਈ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਕੌਮੀ ਪ੍ਰਧਾਨ ਪਵਨਜੀਤ ਕੌਰ ਮਾਨ ਨੇ ਮਹਿਲਾਵਾਂ ਅਤੇ ਹੋਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਲਈ ਸਮਾਜ ਅੰਦਰ ਤੀਆਂ ਦਾ ਤਿਉਹਾਰ ਇਕ ਅਨਿੱਖੜਵਾਂ ਅੰਗ ਹੈ, ਜਿਸ ਨੂੰ ਉਹ ਸਾਥਣਾਂ ਨਾਲ ਰਲ ਕੇ ਬੜੇ ਧੂਮ ਧੜਕੇ ਨਾਲ ਮਨਾਉਂਦੀਆਂ ਹਨ ਅਤੇ ਫਿਰ ਅਗਲੇ ਸਾਲ ਵੀ ਮਿਲਣ ਦੀ ਆਸ ਰੱਖਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਭਾਵਨਾ ਰੱਖਣ ਵਾਲੀਆਂ ਲੜਕੀਆਂ ਨਾਲ ਵਿਆਹ ਪਿੱਛੋਂ ਧੱਕੇਸ਼ਾਹੀਆਂ ਕਿਉਂ? ਮਾਨ ਨੇ ਮਹਿਲਾਵਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਹਮੇਸ਼ਾ ਮਹਿਲਾਵਾਂ ਦੇ ਨਾਲ ਖੜੀ ਹੈ, ਅੱਗੇ ਤੋਂ ਵੀ ਖੜੇਗੀ, ਪਰ ਮਹਿਲਾਵਾਂ ਨਾਲ ਕਿਸੇ ਕਿਸਮ ਦਾ ਵੀ ਧੱਕਾ ਬਰਦਾਸ਼ਤ ਨਹੀਂ ਹੋਵੇਗਾ | ਇਸ ਮੌਕੇ ਕੌਮੀ ਪ੍ਰਧਾਨ ਪਵਨਜੀਤ ਕੌਰ ਮਾਨ ਨੂੰ ਫੁਲਕਾਰੀ ਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਨੌਜਵਾਨ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।