ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਰੋਡ ਦੀ ਰਹਿਣ ਵਾਲੀ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੋਂਟੀ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਉਕਤ ਕਥਿਤ ਦੋਸ਼ੀ ਨਾਲ ਉਸ ਦੀ ਸਹੇਲੀ ਦੇ ਵਿਆਹ 'ਤੇ ਹੋਈ ਸੀ, ਜਿੱਥੇ ਕਿ ਕਥਿਤ ਦੋਸ਼ੀ ਨੇ ਉਸ ਦਾ ਮੋਬਾਈਲ ਨੰਬਰ ਲੈ ਲਿਆ | ਬਾਅਦ ਵਿਚ ਉਨ੍ਹਾਂ ਦੀ ਫ਼ੋਨ 'ਤੇ ਗੱਲਬਾਤ ਹੋਣ ਲੱਗ ਪਈ | ਕਥਿਤ ਦੋਸ਼ੀ ਵਲੋਂ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਗਿਆ ਅਤੇ ਉਸ ਨਾਲ ਸਰੀਰਕ ਸੰਬੰਧ ਬਣਾਏ ਗਏ, ਪਰ ਬਾਅਦ ਵਿਚ ਉਹ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |