15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 21-07-2025
ਫੁੱਲਾਂਵਾਲ, 20 ਜੁਲਾਈ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ ਦੁੱਗਰੀ ਧਾਂਦਰਾ ਸੜਕ ਵਿਖੇ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਲਵਦੀਪ ਸਿੰਘ (ਬਟਾਲੇ ਵਾਲੇ) ਅਤੇ ਇਸਤਰੀ ਸਤਿਸੰਗ ਸਭਾ ਦੇ ਜੱਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਜੀਵਨ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਦੱਸਿਆ ਕਿ ਗੁਰੂ ਜੀ ਨੇ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਸੂਝ, ਸਿਆਣਪ, ਦਿ੍ੜ੍ਹਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਸਮੇਤ ਰਾਗੀ ਸਿੰਘਾਂ ਨੂੰ ਸਿਰਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਕਰਮਜੀਤ ਸਿੰਘ, ਬਲਬੀਰ ਸਿੰਘ ਮੱਲ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਬੇਦੀ, ਦਲਜੀਤ ਸਿੰਘ, ਅਮਰਜੀਤ ਸਿੰਘ ਸੂਰੀ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ, ਹਰਬੀਰ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਸਰੋਜ ਬਾਲਾ ਆਦਿ ਨੇ ਸੰਗਤੀ ਰੂਪ ਵਿਚ ਹਾਜ਼ਰੀ ਭਰੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਕਮਲਾ ਲੋਹਟੀਆ ਐਸ. ਡੀ. ਕਾਲਜ ਵਿਖੇ ਹਵਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।