15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਨਾਲ ਹੀ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆਂ ਸੰਗਤਾਂ ਨੂੰ ਦੀਨ ਦੁੱਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ (ਮਨੀ ਜਿਊਲਰਜ਼) ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ | ਇਸ ਤੋਂ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਬਾਬਾ ਅਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਗੁ: ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਗੁਰਵਿੰਦਰ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਮਨੁੱਖੀ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।