15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮਨੁੱਖੀ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਦਿਲਬਾਗ ਸਿੰਘ ਗੁਰੂ ਕੀ ਕਾਂਸੀ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ | ਇਸ ਦੌਰਾਨ ਉਨ੍ਹਾਂ ਨੇ ਸ਼ਬਦ ਦਾ ਗਾਇਨ ਕਰਕੇ ਕੀਰਤਨ ਦਾ ਆਨੰਦ ਮਾਣ ਰਹੀਆਂ ਸੰਗਤਾਂ ਨੂੰ ਭਾਵ- ਵਿਭੋਰ ਕਰ ਦਿੱਤਾ | ਗੁਰਮਤਿ ਸਮਾਗਮ ਦੌਰਾਨ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਜਿੱਥੇ ਗੁਰਬਾਣੀ ਕਥਾ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਉਪਰ ਚਾਨਣਾ ਪਾਇਆ ਉੱਥੇ ਨਾਲ ਹੀ ਉੱਥੇ ਨਾਲ ਹੀ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਅਤੇ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮਨੁੱਖੀ ਸੇਵਾ ਦਿਵਸ ਦੇ ਰੂਪ ਵੱਜੋਂ ਮਨਾ ਰਹੀ ਹੈ, ਕਿਉਂਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਉੱਥੇ ਨਾਲ ਹੀ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ, ਕਿ੍ਪਾਲ ਸਿੰਘ ਕਾਲੜਾ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅਮਿ੍ਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।