15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਮਾਗਮਾਂ ਵਿਚ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ ਗ੍ਰੰਥੀ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਚਰਨ ਸਿੰਘ ਅਰਦਾਸੀਏ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਜਗਤਾਰ ਸਿੰਘ ਦੇ ਜੱਥੇ ਨੇ ਹਾਜ਼ਰੀਆਂ ਭਰਕੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਨ੍ਹਾਂ ਸਮਾਗਮਾਂ ਵਿਚ 'ਸਰਬ ਰੋਗ ਕਾ ਅਉਖਧ ਨਾਮ ਮਿਸ਼ਨ' ਵਲੋਂ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨੀ, ਮੋਹਿੰਦਰਪਾਲ ਸਿੰਘ ਧਵਨ, ਰਛਪਾਲ ਸਿੰਘ, ਗੁਰਮਿੰਦਰ ਸਿੰਘ ਬਤਰਾ, ਹਰਸ਼ਰਨ ਪਾਹਵਾ, ਦਰਸ਼ਨ ਸਿੰਘ, ਦੀਪਕ ਸਿੰਘ, ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਤਰਨਜੀਤ ਸਿੰਘ, ਚਰਨਜੀਤ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ ਕਾਲੜਾ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਰੀ ਮਿੰਟ ਸਕੂਲ ਵਿਖੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਨੁੱਖੀ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।