15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੈਰੀ ਮਿੰਟ ਸਕੂਲ ਵਿਖੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 21-07-2025
ਡਾਬਾ/ਲੁਹਾਰਾ, 20 ਜੁਲਾਈ (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ 'ਬਾਲਾ ਪ੍ਰੀਤਮ' ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਨੰਦਮਈ ਸ਼ਬਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਰਵਣ ਕੀਤੇ ਗਏ ਜਿਸ ਨੂੰ ਸੰਗਤ ਰੂਪ ਵਿਚ ਇਕੱਤਰਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਨਾਲ ਸੁਣਿਆ | ਇਸ ਪਵਿੱਤਰ ਦਿਹਾੜੇ 'ਤੇ ਸਕੂਲ ਮੁਖੀ ਇੰਦਰਪਾਲ ਸਿੰਘ ਨੇ ਸਮੂਹ ਸਕੂਲ ਦੇ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਧਰਮ ਨੂੰ ਬੜੀ ਲਾਸਾਨੀ ਦੇਣ ਹੈ | ਆਪ ਜੀ ਅਕਾਲ ਪੁਰਖ ਦੇ ਅਜਿਹੇ ਸੇਵਕ ਸਨ ਕਿ ਆਪ ਜੀ ਨੇ ਅਨਪੜ੍ਹ ਛੱਜੂ ਨਾਮੀ ਝਿਊਰ ਤੋਂ ਗੀਤਾ ਦੇ ਔਖੇ ਤੋਂ ਔਖੇ ਅਰਥ ਕਰਵਾ ਦਿੱਤੇ ਸਨ | ਇਸ ਤੋਂ ਬਿਨ੍ਹਾਂ ਆਪ ਜੀ ਮਨੁੱਖਤਾ ਦੇ ਸੇਵਾ ਲਈ ਵੀ ਹਰ ਸਮੇਂ ਤਤਪਰ ਰਹਿੰਦੇ ਸਨ | ਇਸੇ ਕਰਕੇ ਆਪ ਜੀ ਨੂੰ ਬਾਲਾ ਗੁਰੂ/ਪ੍ਰੀਤਮ ਵੀ ਕਿਹਾ ਜਾਂਦਾ ਹੈ | ਇਸ ਮੌਕੇ ਸਕੂਲ ਦੀ ਸਾਰੀ ਮੈਨੇਜਮੈਂਟ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।