ਆਲਮਗੀਰ, 20 ਜੁਲਾਈ (ਜਰਨੈਲ ਸਿੰਘ ਪੱਟੀ)-ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਦਰਸ਼ਨ ਸਾਹਿਬ ਬਚਿੱਤਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ, ਜਿਸ ਵਿਚ ਭਾਈ ਨਵਦੀਪ ਸਿੰਘ ਲੁਧਿਆਣੇ ਵਾਲੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਜਗਜੀਤ ਸਿੰਘ ਨੇ ਆਪਣੀ ਰਸ ਭਿੰਨੀ ਆਵਾਜ਼ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦਰਸ਼ਨ ਸਾਹਿਬ ਪ੍ਰਬੰਧਕ ਕਮੇਟੀ ਅਤੇ ਮਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਚਾਹ, ਪਕੌੜਿਆਂ ਅਤੇ ਬਰਫੀ ਦਾ ਲੰਗਰ ਅਤੁੱਟ ਵਾਰਤਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੌਜਵਾਨ ਆਗੂ ਸੁਖਮੀਤ ਸਿੰਘ ਖੰਨਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ, ਬਚਿੱਤਰ ਨਗਰ, ਜਸਦੇਵ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਹਿਤ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਿਤ ਸਮਾਗਮ ਉਤਸਾਹ ਪੂਰਵਕ ਕਰਵਾਉਂਦੇ ਹਨ | ਉਨ੍ਹਾਂ ਕਿਹਾ ਕਿ ਗੁਰਬਾਣੀ ਕੀਰਤਨ ਕਥਾ ਜਿੱਥੇ ਸਾਡੇ ਜੀਵਨ ਨੂੰ ਸਿਧੇ ਰਸਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ ਓਥੇ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਦਾ ਵਧੀਆ ਉਪਰਾਲਾ ਵੀ ਹੈ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਸਰਪ੍ਰਸਤ ਸਵਰਨ ਸਿੰਘ, ਸੈਕਟਰੀ ਗੁਰਮੋਹਨ ਸਿੰਘ ਉੱਭੀ, ਮੀਤ ਪ੍ਰਧਾਨ ਗੁਰਮੁਖ ਸਿੰਘ, ਸਾਧੂ ਸਿੰਘ ਲੋਟੇ, ਹਰਦੀਪ ਸਿੰਘ ਸਟਾਰ ਵਾਲੇ, ਦਰਸ਼ਨ ਸਿੰਘ ਮਠਾੜੂ, ਹਰਜੀਤ ਸਿੰਘ ਜੱਸ, ਜਤਿੰਦਰ ਗਾਬੜੀਆਂ, ਜਸਵੀਰ ਸਿੰਘ ਪ੍ਰਵੀਨ ਬਾਂਸਲ, ਰਾਜਿੰਦਰਪਾਲ ਸਿੰਘ ਜੰਡੂ, ਸਰਬਜੀਤ ਸਿੰਘ ਮੱਲ੍ਹੀ, ਠੇਕੇਦਾਰ ਰਾਜਿੰਦਰ ਸਿੰਘ, ਤਰਲੋਚਨ ਸਿੰਘ ਮੁਲਾਂਪੁਰੀ, ਮਨਜੀਤ ਸਿੰਘ ਬੱਬਲੂ, ਬਲਜੀਤ ਸਿੰਘ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਗੁਰਬਾਣੀ ਰਸ ਮਾਣਿਆ |