15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੁਨੀਤ ਸਾਹਨੀ ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਮੀਡੀਆ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਡਾ. ਤਰਲੋਚਨ ਸਿੰਘ)-ਇੰਡੀਆ ਅਗੇਂਸਟ ਕਰੱਪਸ਼ਨ ਤੋਂ ਟੀਮ ਕੇਜਰੀਵਾਲ ਨਾਲ ਜੁੜੇ ਅਤੇ ਆਮ ਆਦਮੀ ਪਾਰਟੀ ਲਈ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਪੁਨੀਤ ਸਾਹਨੀ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ 'ਆਪ' ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਪੁਨੀਤ ਸਾਹਨੀ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਨੈਸ਼ਨਲ ਮੀਡੀਆ ਇੰਚਾਰਜ ਅਨੁਰਾਗ ਢਾਂਡਾ, ਅਨਮੋਲ ਪੰਵਰ, ਦੀਪਕ ਚੌਹਾਨ, ਮੁਹੰਮਦ ਇਮਰਾਨ, ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਦੀਪਕ ਬਾਲੀ, ਅਬਜਿੰਦਰ ਸੰਘਾ, ਜਗਦੀਪ ਬਰਾੜ ਅਤੇ ਸਾਰੇ ਵਿਧਾਇਕਾਂ, ਅਹੁਦੇਦਾਰਾਂ, ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਪਾਰਟੀ ਵਲੋਂ ਮੈਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਮੈਂ ਉਸ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਾਂਗਾ |

ਪਿਛਲੀ ਖ਼ਬਰ ਸਪਰਿੰਗ ਡੇਲ ਪ੍ਰਬੰਧਕੀ ਕਮੇਟੀ ਨੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ 'ਚ ਸ਼ੀਤਲਾ ਮਾਤਾ ਦੇ ਕੀਤੇ ਦਰਸ਼ਨ <br/> ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।