15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਤੋਂ ਲੱਖਾਂ ਦਾ ਕਰਜ਼ਾ ਲੈਣ ਦੇ ਮਾਮਲੇ ਵਿਚ ਬੈਂਕ ਮੈਨੇਜਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਤੋਂ ਲੱਖਾਂ ਦਾ ਕਰਜ਼ਾ ਲੈਣ ਦੇ ਮਾਮਲੇ ਵਿਚ ਬੈਂਕ ਮੈਨੇਜਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੈਂਕ ਮੈਨੇਜਰ ਵਿਨੋਦ ਕੁਮਾਰ ਵਾਸੀ ਸ਼੍ਰੀ ਅੰਮਿ੍ਤਸਰ ਸਾਹਿਬ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਬੈਂਕ ਦੇ ਸਾਬਕਾ ਮੈਨੇਜਰ ਦਵਿੰਦਰ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਮਾਡਲ ਟਾਊਨ, ਦਲਜੀਤ ਸਿੰਘ ਪੁੱਤਰ ਅਜੀਤ ਸਿੰਘ ਰਾਜਨ ਬਿੰਦਰਾ ਵਾਸੀ ਸੰਤ ਫ਼ਤਿਹ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਕਰ ਰਹੀ ਐਸ.ਐਚ.ਓ. ਅਵਨੀਤ ਕੌਰ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਤੋਂ 28 ਲੱਖ 34 ਹਜ਼ਾਰ ਦਾ ਕਰਜ਼ਾ ਲੈ ਲਿਆ | ਪਤਾ ਲੱਗਣ 'ਤੇ ਮੌਜੂਦਾ ਬੈਂਕ ਮੈਨੇਜਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਉੱਚ ਪੱਧਰ ਦਾ ਪਨੀਰ ਉਤਪਾਦਨ ਕਰ ਕੇ ਕਿਸਾਨ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ-ਉਪ ਕੁਲਪਤੀ ਡਾ. ਗਿੱਲ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਿਜੀਟਲ ਉਪਕਰਨ ਵਿਸ਼ੇ 'ਤੇ ਹੋਈ ਕਾਰਜਸ਼ਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।