ਲੁਧਿਆਣਾ, 20 ਜੁਲਾਈ(ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਬਲਾਕ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜਗਵੀਰ ਸਿੰਘ ਨੂੰ ਵਾਰਡ ਨੰਬਰ 45 ਤੋਂ ਪ੍ਰਧਾਨ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ | ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦਿਨ ਬ ਦਿਨ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਵਿੱਚ ਇਕੱਲੇ ਇਕੱਲੇ ਵਾਰਡ ਵਿਚ ਵਾਰਡ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾ ਸਕੇ | ਇਸ ਮੌਕੇ ਨਵ ਨਿਯੁਕਤ ਵਾਰਡ ਪ੍ਰਧਾਨ ਜਗਵੀਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਾਕ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਅਤਿੰਦਰ ਕੈਪਟਨ ਨੂੰ ਵਾਰਡ ਤੋਂ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਕੌਂਸਲਰ ਸਵਰਨਦੀਪ ਸਿੰਘ ਚਾਹਲ, ਹਰਜੀਤ ਸਿੰਘ ਮਸੌਣ, ਦੀਪਕ ਮੈਨਰੋ,ਹਰਮਿੰਦਰ ਸਿੰਘ ਹੀਰਾ, ਜਗਦੀਪ ਸਿੰਘ, ਮੁਕੇਸ਼ ਅਵਸਥੀ, ਬਬਲੂ, ਗੁਰਪ੍ਰੀਤ ਸਿੰਘ, ਹਿਮਾਂਸ਼ੂ, ਕਿ੍ਸ਼ਨ ਕੁਮਾਰ, ਮਨਜੀਤ ਸਿੰਘ, ਪਰਮਿੰਦਰ ਸਿੰਘ, ਸਨੀ, ਵਿਜੇ ਕੁਮਾਰ, ਗੁਰਬਚਨ ਸ਼ੌਂਕੀ, ਐਡਵੋਕੇਟ ਹਰਪਿੰਦਰ ਸਿੰਘ, ਸੁਖਬੀਰ ਸਿੰਘ ਮਠਾੜੂ ਆਦਿ ਹਾਜ਼ਰ ਸਨ |