15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਕੁਇਜ਼ ਕਰਵਾਇਆ <br/>

ਅਜੀਤ ਡੈਸਕ 21-07-2025
ਫੁੱਲਾਂਵਾਲ, 20 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਵਿਖੇ ਇੰਟਰ ਹਾਊਸ ਸਾਇੰਸ ਕੁਇਜ਼ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਚਾਰ ਹਾਊਸ ਲੈਜਨਰੀ ਹਾਊਸ, ਮੈਰਾਥਨ ਹਾਊਸ, ਮਾਊਾਟੇਨੀਅਰ ਹਾਊਸ, ਟੋਰਚ ਬੇਅਰਰ ਹਾਊਸ ਨੇ ਭਾਗ ਲਿਆ, ਜਿਸ ਦੌਰਾਨ ਪ੍ਰਤੀਯੋਗੀਆਂ ਨੇ ਪ੍ਰਸ਼ਨਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉੱਤਰ ਦਿੱਤੇ | ਕੁਇਜ਼ ਦੇ ਪਹਿਲੇ ਰਾਊਾਡ ਵਿਚ ਉਨ੍ਹਾਂ ਨੇ ਬਹੁਤ ਹੀ ਵਧੀਆ ਪਰਫੋਰਮ ਕੀਤਾ, ਜਿਸ ਵਿਚ ਮਾਊਾਟੇਨਰ ਹਾਊਸ ਨੇ ਪਹਿਲਾਂ ਸਥਾਨ, ਮੈਰਾਥਨ ਹਾਊਸ ਨੇ ਦੂਜਾ ਸਥਾਨ ਅਤੇ ਟੋਰਚ ਬੇਅਰਰ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਕੌਰ ਗਿੱਲ ਅਤੇ ਸਕੂਲ ਦੇ ਪਿੰ੍ਰਸੀਪਲ ਸ਼ਿਖਾ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਜਿੱਤ ਸਾਨੂੰ ਕੁੱਝ ਨਾ ਕੁੱਝ ਸਿਖਾ ਕੇ ਜ਼ਰੂਰ ਜਾਂਦੀ ਹੈ | ਉਨ੍ਹਾਂ ਨੇ ਜੇਤੂ ਰਹੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਬਿਲਗਾ 'ਚ ਵਾਟਰ ਟਰੀਟਮੈਂਟ ਪਲਾਂਟ ਸਾਈਟ 'ਤੇ ਵਰਕਰਾਂ ਲਈ ਲਗਾਇਆ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੇ ਬੀ.ਸੀ.ਏ. ਵਿਭਾਗ ਵਲੋਂ ਇੰਡਕਸ਼ਨ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।