15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ਤਰੱਕੀ ਵੱਲ ਵਧ ਰਿਹਾ-ਸੋਨੂੰ ਗਿੱਲ/ਸਾਬੀ ਜਰਖੜ

ਅਜੀਤ ਡੈਸਕ 21-07-2025
ਡੇਹਲੋਂ, 20 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਵੱਡੀ ਰਾਸ਼ੀ ਵਿਚ ਮਿਲੀਆਂ ਗਰਾਂਟਾਂ ਨਾਲ ਵਿਧਾਨ ਸਭਾ ਹਲਕਾ ਗਿੱਲ ਦੇ ਸਮੂਹ ਪਿੰਡਾਂ ਅੰਦਰ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ | ਜਦਕਿ ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ, ਸਿੱਖਿਆ ਨੀਤੀ ਸਮੇਤ ਖੇਡਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਸਾਰੇ ਵਰਗਾਂ ਦੇ ਲੋਕ ਖ਼ੁਸ਼ ਨਜ਼ਰ ਆ ਰਹੇ ਹਨ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਗਿੱਲ ਦੇ ਮੀਡੀਆ ਇੰਚਾਰਜ ਬਲਰਾਜ ਸਿੰਘ ਸੋਨੂੰ ਗਿੱਲ ਅਤੇ ਬਲਾਕ ਪ੍ਰਧਾਨ ਸਾਹਿਬਜੀਤ ਸਿੰਘ ਸਾਬੀ ਜਰਖੜ ਨੇ ਕਰਦਿਆਂ ਕਿਹਾ ਕਿ ਹਲਕਾ ਗਿੱਲ ਤਰੱਕੀਆਂ ਦੀਆਂ ਲੀਹਾਂ 'ਤੇ ਪੁੱਜ ਰਿਹਾ ਹੈ¢ ਦੋਵਾਂ ਆਗੂਆਂ ਕਿਹਾ ਕਿ ਹਲਕਾ ਗਿੱਲ ਅੰਦਰ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਮਕਸਦ ਨਾਲ 31 ਪਿੰਡਾਂ ਅੰਦਰ 8 ਕਰੋੜ 65 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਮੈਦਾਨ ਬਣਾਏ ਜਾਣ ਦਾ ਟੀਚਾ ਹੈ, ਜਿਸ ਲਈ ਜਲਦ ਕੰਮ ਆਰੰਭ ਕਰਵਾ ਦਿੱਤੇ ਜਾਣਗੇ¢ ਮੀਡੀਆ ਇੰਚਾਰਜ ਸੋਨੂੰ ਗਿੱਲ ਅਤੇ ਬਲਾਕ ਪ੍ਰਧਾਨ ਸਾਬੀ ਜਰਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਕ੍ਰਾਂਤੀ, ਸਿੱਖਿਆ ਕ੍ਰਾਂਤੀ ਸਮੇਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਵਲੋਂ ਸਾਰੇ ਵਰਗਾਂ ਲਈ ਉਸਾਰੂ ਸੋਚ ਨਾਲ ਕੰਮ ਕੀਤਾ ਜਾ ਰਿਹਾ ਹੈ¢ ਆਪ ਆਗੂਆਂ ਕਿਹਾ ਕਿ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਜਿੱਥੇ ਜਲਦ ਹੀ ਖੇਡ ਸਟੇਡੀਅਮਾਂ ਦਾ ਨਿਰਮਾਣ ਹੋਣ ਜਾ ਰਿਹਾ ਹੈ | ਉਸ ਦੇ ਨਾਲ ਹੀ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਇਕ ਇਕ ਪੂਰੇ ਕੀਤੇ ਜਾ ਰਹੇ ਹਨ¢
ਪਿਛਲੀ ਖ਼ਬਰ ਢੰਡਾਰੀ ਕਲਾਂ 'ਚ ਮੱਛਰਾਂ ਤੋਂ ਬਚਾਅ ਲਈ ਕਰਵਾਈ ਫੌਗਿੰਗ <br/> ਅਗਲੀ ਖ਼ਬਰ ਬਸੰਤ ਐਵੇਨਿਊ ਵਾਸੀ ਸੀਵਰੇਜ ਦੀ ਹੋ ਰਹੀ ਲੀਕੇਜ, ਪੀਣ ਵਾਲੇ ਗੰਦੇ ਪਾਣੀ ਦੀ ਮਿਲ ਰਹੀ ਸਪਲਾਈ ਕਾਰਨ ਸੰਤਾਪ ਭਰੀ ਜ਼ਿੰਦਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।