15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਢੰਡਾਰੀ ਕਲਾਂ 'ਚ ਮੱਛਰਾਂ ਤੋਂ ਬਚਾਅ ਲਈ ਕਰਵਾਈ ਫੌਗਿੰਗ <br/>

ਅਜੀਤ ਡੈਸਕ 21-07-2025
ਢੰਡਾਰੀ ਕਲਾਂ/ਲੁਧਿਆਣਾ, 20 ਜੁਲਾਈ (ਜਸਵੀਰ ਸਿੰਘ ਬੰਗਾ)-ਬਰਸਾਤੀ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਢੰਡਾਰੀ ਕਲਾਂ ਵਾਰਡ ਨੰ: 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਇਲਾਕਾ ਵਾਸੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਵਾਰਡ ਦੀਆਂ ਵੱਖ-ਵੱਖ ਗਲੀਆਂ, ਮੁਹੱਲਿਆਂ ਅਤੇ ਖ਼ਾਲੀ ਪਏ ਪਲਾਟਾਂ 'ਚ ਫੋਗਿੰਗ ਕਰਵਾਈ ਗਈ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਵੀਰੂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਦੌਰਾਨ ਅਕਸਰ ਹੀ ਡੇਂਗੂ, ਚਿਕਨਗੁਣੀਆ, ਮਲੇਰੀਆ ਆਦਿ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਹ ਬਿਮਾਰੀਆਂ ਘਰਾਂ ਦੇ ਬਾਹਰ ਖੜ੍ਹੇ ਬਰਸਾਤੀ ਪਾਣੀ, ਗਮਲਿਆਂ ਆਦਿ ਥਾਵਾਂ ਤੇ ਪੈਦਾ ਹੋ ਰਹੇ ਮੱਛਰ ਨਾਲ ਫੈਲਦੀਆਂ ਹਨ | ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼ ਵਾਰਡ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ |

ਪਿਛਲੀ ਖ਼ਬਰ ਕਰਨ ਸ਼ਰਮਾ ਨੇ ਮੇਅਰ ਪਿ੍ੰ. ਇੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ਤਰੱਕੀ ਵੱਲ ਵਧ ਰਿਹਾ-ਸੋਨੂੰ ਗਿੱਲ/ਸਾਬੀ ਜਰਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।