15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਨਕਲੀ ਸੀ. ਆਈ. ਡੀ. ਅਧਿਕਾਰੀਆਂ ਨੇ ਕਾਰੋਬਾਰੀ ਨੂੰ ਲੁੱਟਿਆ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟੂਟੀਆਂ ਵਾਲਾ ਮੰਦਰ ਤੇ ਨੇੜੇ ਇਕ ਕਾਰੋਬਾਰ ਨੂੰ ਨਕਲੀ ਸੀ.ਆਈ.ਡੀ ਅਧਿਕਾਰੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਅਸ਼ੋਕ ਕੁਮਾਰ ਵਾਸੀ ਬੱਗਾ ਕਲਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਸਕੂਟਰ ਤੇ ਟੂਟੀਆਂ ਵਾਲਾ ਮੰਦਰ ਨੇੜੇ ਜਾ ਰਿਹਾ ਸੀ | ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਉਨ੍ਹਾਂ ਨੇ ਉਸ ਨੰੂ ਰੋਕ ਲਿਆ | ਇਨ੍ਹਾਂ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ ਤੇ ਚੈਕਿੰਗ ਕਰਨ ਲੱਗ ਪਏ | ਉਸ ਦੱਸਿਆ ਕਿ ਚੈਕਿੰਗ ਦੌਰਾਨ ਹੀ ਇਨ੍ਹਾਂ ਲੁਟੇਰਿਆਂ ਵੱਲੋਂ ਉਸਦੀ ਸੋਨੇ ਦੀ ਚੇਨ ਅਤੇ ਹੋਰ ਸਮਾਨ ਉਸ ਪਾਸੋਂ ਖੋਹ ਲਿਆ ਤੇ ਫ਼ਰਾਰ ਹੋ ਗਏ | ਅਸ਼ੋਕ ਕੁਮਾਰ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮ ਸ਼ਲਾਘਾਯੋਗ-ਕਰਨ ਸ਼ਰਮਾ <br/> ਅਗਲੀ ਖ਼ਬਰ ਕਰਨ ਸ਼ਰਮਾ ਨੇ ਮੇਅਰ ਪਿ੍ੰ. ਇੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।