15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮ ਸ਼ਲਾਘਾਯੋਗ-ਕਰਨ ਸ਼ਰਮਾ <br/>

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ, ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਅਤੇ ਹਲਕਾ ਪੱਛਮੀ ਦੇ ਸੇਵਾਦਾਰ ਕਰਨ ਸ਼ਰਮਾ ਨੇ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ | ਇੱਥੇ ਜਾਰੀ ਇਕ ਬਿਆਨ ਵਿਚ ਕਰਨ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਇਕ ਪੈੱ੍ਰਸ ਕਾਨਫਰੰਸ ਦੌਰਾਨ ਉਦਯੋਗ ਮੰਤਰੀ ਅਰੋੜਾ ਵਲੋਂ ਉਦਯੋਗ ਨਾਲ ਸਬੰਧਿਤ ਵੱਖ-ਵੱਖ ਖੇਤਰਾਂ ਲਈ ਕਮੇਟੀਆਂ ਬਣਾਉਣ ਦੇ ਐਲਾਨ ਦਾ ਵੀ ਸਵਾਗਤ ਕੀਤਾ, ਜੋ ਸਰਕਾਰ ਨੂੰ ਉਦਯੋਗਿਕ ਨੀਤੀ ਬਣਾਉਣ ਅਤੇ ਉਨ੍ਹਾਂ ਦੇ ਹੱਕ ਵਿਚ ਹੋਰ ਫ਼ੈਸਲੇ ਲੈਣ ਦੀ ਸਲਾਹ ਦੇਣਗੀਆਂ | ਇਨ੍ਹਾਂ ਕਮੇਟੀਆਂ ਵਿਚ ਇਕ ਚੇਅਰਮੈਨ ਅਤੇ ਹੋਰ ਮੈਂਬਰ ਹੋਣਗੇ | ਸਰਕਾਰ ਵਲੋਂ ਉਨ੍ਹਾਂ ਦੀ ਸਲਾਹ ਦੇ ਆਧਾਰ 'ਤੇ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ | ਸ਼ਰਮਾ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਹੋਰ ਸਮਾਂ ਬਰਬਾਦ ਨਾ ਹੋਵੇ | ਇਹ ਕਦਮ ਉਦਯੋਗ ਦੇ ਹਿਤ ਵਿਚ ਇਕ ਵੱਡੀ ਪਹਿਲ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦਾ ਸਕਾਰਾਤਮਿਕ ਪ੍ਰਭਾਵ ਪੰਜਾਬ ਦੀ ਆਰਥਿਕਤਾ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇਵੇਗਾ | ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਯਕੀਨਨ ਸੰਜੀਵ ਅਰੋੜਾ ਉਦਯੋਗ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਨਾਲ ਨਿਭਾ ਰਹੇ ਹਨ, ਜਿਸ ਦਾ ਪ੍ਰਭਾਵ ਇਨ੍ਹਾਂ ਕਮੇਟੀਆਂ 'ਤੇ ਵੀ ਸਪੱਸ਼ਟ ਤੌਰ 'ਤੇ ਦਿਖਾਈ ਦੇਵੇਗਾ |

ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਕਰਵਾਇਆ ਹਵਨ ਯੱਗ ਅਗਲੀ ਖ਼ਬਰ ਨਕਲੀ ਸੀ. ਆਈ. ਡੀ. ਅਧਿਕਾਰੀਆਂ ਨੇ ਕਾਰੋਬਾਰੀ ਨੂੰ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।