15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਰੀਆ ਕਾਲਜ ਵਿਖੇ ਕਰਵਾਇਆ ਹਵਨ ਯੱਗ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਜਸਵਿੰਦਰ ਸਿੰਘ)-ਆਰੀਆ ਕਾਲਜ ਲੁਧਿਆਣਾ ਨੇ ਆਗਾਮੀ ਸੈਸ਼ਨ ਲਈ ਸਰਵਸ਼ਕਤੀਮਾਨ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਰਵਾਇਤੀ ਸੈਸ਼ਨ-ਉਦਘਾਟਨ ਹਵਨ ਯੱਗ ਕਰਵਾਇਆ | ਇਸ ਮੌਕੇ ਹਵਨ ਕੁੰਡ ਦੀ ਪਵਿੱਤਰ ਅਗਨੀ ਵਿਚ ਚੜ੍ਹਾਵੇ ਚੜ੍ਹਾਏ ਗਏ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਸਕੱਤਰ ਡਾ. ਐੱਸ.ਐੱਮ. ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਡਾ. ਸੂਖਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਕਰਨਾ ਅਤੇ ਮਿਹਨਤ ਕਰਨਾ ਵਿਦਿਆਰਥੀਆਂ ਦਾ ਮੁੱਖ ਫਰਜ਼ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਆਰੀਆ ਕਾਲਜ ਮੈਨੇਜਿੰਗ ਕਮੇਟੀ ਮੈਂਬਰ ਡਾ: ਸਵਿਤਾ ਉੱਪਲ ਵੀ ਹਾਜ਼ਰ ਸਨ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਰੱਖਣ ਲਈ ਉਨ੍ਹਾਂ ਨੂੰ ਪਿਆਰ ਅਤੇ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਗ. ਸ. ਨਕਸ਼ਦੀਪ ਪੰਜਕੋਹਾ (ਅਮਰੀਕਾ) ਦਾ ਨਾਵਲ 'ਕੀ ਖੱਟਿਆ ਪ੍ਰਦੇਸ' ਲੋਕ ਅਰਪਣ <br/> ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮ ਸ਼ਲਾਘਾਯੋਗ-ਕਰਨ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।