15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗ. ਸ. ਨਕਸ਼ਦੀਪ ਪੰਜਕੋਹਾ (ਅਮਰੀਕਾ) ਦਾ ਨਾਵਲ 'ਕੀ ਖੱਟਿਆ ਪ੍ਰਦੇਸ' ਲੋਕ ਅਰਪਣ <br/>

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਡਾ. ਤਰਲੋਚਨ ਸਿੰਘ)-ਪਰਵਾਸੀ ਸਾਹਿੱਤ ਅਧਿਐਨ ਕੇਂਦਰ, ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਲੋਂ ਗ. ਸ. ਨਕਸ਼ਦੀਪ ਪੰਜਕੋਹਾ (ਅਮਰੀਕਾ) ਦਾ ਨਾਵਲ 'ਕੀ ਖੱਟਿਆ ਪ੍ਰਦੇਸ?' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਡਾ. ਸ.ਪ. ਸਿੰਘ ਪ੍ਰਧਾਨ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਨੇ ਲੇਖਕ ਨਕਸ਼ਦੀਪ ਪੰਜਕੋਹਾ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਨਕਸ਼ਦੀਪ ਪੰਜਕੋਹਾ ਪਿਛਲੇ 4 ਦਹਾਕਿਆਂ ਤੋਂ ਅਮਰੀਕਾ ਵਾਸੀ ਹੈ | ਉਸ ਨੇ ਅਮਰੀਕਾ ਵੱਸਦੇ ਪਰਵਾਸੀ ਪੰਜਾਬੀਆਂ ਤੇ ਮੂਲਵਾਸੀਆਂ ਦੀ ਮਾਨਸਿਕਤਾ ਤੇ ਦਰਪੇਸ਼ ਸਮੱਸਿਆਵਾਂ ਨੂੰ ਬਹੁਤ ਨੇੜਿਉਂ ਦੇਖਿਆ ਹੈ | ਉਨ੍ਹਾਂ ਨੇ ਪੰਜਕੋਹਾ ਦੇ ਬਹੁ ਚਰਚਿਤ ਨਾਵਲ 'ਗਿਰਵੀ ਹੋਏ ਮਨ' ਬਾਰੇ ਵੀ ਸਰੋਤਿਆਂ ਨੂੰ ਦੱਸਿਆ | ਨਕਸ਼ਦੀਪ ਪੰਜਕੋਹਾ ਨੇ ਸਰੋਤਿਆਂ ਦੇ ਰੂਬਰੂ ਹੁੰਦਿਆਂ ਪੰਜਾਬ ਰਹਿੰਦਿਆਂ ਆਪਣੇ ਸੰਘਰਸ਼ ਭਰੇ ਦਿਨਾਂ ਬਾਰੇ ਦੱਸਿਆ | ਉਨ੍ਹਾਂ ਨੇ ਆਪਣੇ ਨਵ ਪ੍ਰਕਾਸ਼ਿਤ ਨਾਵਲ 'ਕੀ ਖੱਟਿਆ ਪ੍ਰਦੇਸ?' ਬਾਰੇ ਕਿਹਾ ਕਿ ਇਸ ਨਾਵਲ ਵਿਚ ਪੰਜਾਬੀ ਔਰਤਾਂ ਤੇ ਵਿਸ਼ੇਸ਼ ਕਰ ਕੇ ਪੜ੍ਹਾਈ ਦੇ ਆਧਾਰ 'ਤੇ ਦੇਖਾ ਦੇਖੀ ਬਾਹਰ ਜਾਣ ਵਾਲੀਆਂ ਕੁੜੀਆਂ ਨੂੰ ਕੇਂਦਰ ਵਿਚ ਰੱਖ ਕੇ ਬਿਰਤਾਂਤ ਸਿਰਜਿਆ ਹੈ | ਕਿਰਾਏ ਦੇ ਘਰਾਂ 'ਤੇ ਕੰਮ ਕਾਜੀ ਥਾਵਾਂ 'ਤੇ ਉਨ੍ਹਾਂ ਨਾਲ ਹੁੰਦੇ ਸ਼ੋਸ਼ਣ ਨੂੰ ਉਨ੍ਹਾਂ ਨੇ ਰੂਪਮਾਨ ਕੀਤਾ ਹੈ | ਪ੍ਰੋ. ਸ਼ਰਨਜੀਤ ਕੌਰ ਨੇ ਨਕਸ਼ਦੀਪ ਪੰਜਕੋਹਾ ਦੀ ਪਿਛਲੇ ਲੰਬੇ ਸਮੇਂ ਤੋਂ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਨਾਲ ਸਾਂਝ ਤੇ ਨਿੱਘੇ ਰਿਸ਼ਤੇ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ | ਪਿ੍ੰ. ਡਾ. ਅਰਵਿੰਦਰ ਸਿੰਘ ਨੇ ਰਸਮੀ ਤੌਰ 'ਤੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲਈ ਇਹ ਮੁਬਾਰਕ ਮੌਕਾ ਹੈ | ਕੇਂਦਰ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਪਰਵਾਸੀ ਪੰਜਾਬੀ ਸਾਹਿੱਤ ਨਾਲ ਸਬੰਧਿਤ ਸਰਗਰਮੀਆਂ ਕਰਨ ਕਰਾਉਣ ਵਿਚ ਕਾਰਜਸ਼ੀਲ ਹੈ | ਇਸ ਮੌਕੇ ਹਰਸ਼ਰਨ ਸਿੰਘ ਨਰੂਲਾ, ਹਰਦੀਪ ਸਿੰਘ, ਪ੍ਰੋ. ਮਨਜੀਤ ਸਿੰਘ ਛਾਬੜਾ, ਸ਼ਾਇਰ ਤ੍ਰੈਲੋਚਨ ਲੋਚੀ, ਨੈਸ਼ਨਲ ਐਵਾਰਡੀ ਡਾ. ਗੁਰਚਰਨ ਕੌਰ ਕੋਚਰ ਤੇ ਰਾਜਿੰਦਰ ਸਿੰਘ ਸੰਧੂ ਨੇ ਵੀ ਵਿਚਾਰ ਚਰਚਾ ਵਿਚ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਪ੍ਰੋਫ਼ੈਸਰ ਵੀ ਹਾਜ਼ਰ ਸਨ | ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਵਲੋਂ ਕੀਤਾ ਗਿਆ |

ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਇੰਡਕਸ਼ਨ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਆਰੀਆ ਕਾਲਜ ਵਿਖੇ ਕਰਵਾਇਆ ਹਵਨ ਯੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।