ਲੁਧਿਆਣਾ, 21 ਜੁਲਾਈ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਨਾਲ, ਐਮ.ਡੀ. ਪਨਬਸ/ ਪੀ.ਆਰ.ਟੀ.ਸੀ. ਸਮੇਤ ਉਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਹੋਈ | ਮੀਟਿੰਗ ਵਿਚ ਮੁੜ ਤੋਂ ਸਾਰੀਆਂ ਮੰਗਾਂ 'ਤੇ ਵਿਚਾਰ ਚਰਚਾ ਕੀਤੀ ਗਈ, ਪ੍ਰੰਤੂ ਕੋਈ ਵੀ ਸਾਰਥਿਕ ਹੱਲ ਨਹੀਂ ਨਿਕਲਿਆ ਜਿਸ ਕਾਰਨ ਆਗੂਆਂ ਨੇ ਕਿਹਾ ਕਿ ਜੇਕਰ 28 ਜੁਲਾਈ ਨੂੰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਦਿੱਤੇ ਪ੍ਰੋਗਰਾਮ ਅਨੁਸਾਰ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ |