24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਆਲਮਗੀਰ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 22-07-2025
ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 819ਵਾਂ ਖ਼ੂਨਦਾਨ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਸਹਿਯੋਗ ਨਾਲ ਲਗਾਇਆ | ਖ਼ੂਨਦਾਨ ਕੈਂਪ ਦੇ ਉਦਘਾਟਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਵਲੋਂ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਬੱਤ ਦੇ ਦੁੱਖ ਹਰਨ ਵਾਲੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਦੱਸਿਆ ਕਿ ਨਿੱਕੀ ਉਮਰੇ ਗੁਰਿਆਈ ਦੀ ਸੇਵਾ ਸੰਭਾਲਣ ਵਾਲੇ ਬਾਲਾ ਪ੍ਰੀਤਮ ਪਾਤਿਸ਼ਾਹ ਨੇ ਜਿਸ ਸੂਝ-ਬੂਝ ਅਤੇ ਦਿ੍ੜ੍ਹ ਇਰਾਦੇ ਨਾਲ ਸਿੱਖ ਕੌਮ ਦੀ ਅਗਵਾਈ ਕੀਤੀ, ਉਹ ਅਦੁੱਤੀ ਅਤੇ ਲਾ-ਮਿਸਾਲ ਹੈ | ਇਸ ਮੌਕੇ 'ਤੇ ਐਸ.ਜੀ.ਪੀ.ਸੀ. ਮੈਂਬਰ ਜਥੇ. ਚਰਨ ਸਿੰਘ ਆਲਮਗੀਰ ਅਤੇ ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੁਸਾਇਟੀ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ | ਖ਼ੂਨਦਾਨ ਕੈਂਪ ਦੌਰਾਨ ਸੁਸਾਇਟੀ ਦੇ ਸੇਵਾਦਾਰ ਗੁਰਮੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਅਤੇ ਪ੍ਰੀਤ ਹਸਪਤਾਲ ਰਾਹੋਂ ਰੋਡ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਇਕੱਤਰ ਕੀਤਾ ਗਿਆ 112 ਯੂਨਿਟ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ 'ਚ ਲੈ ਕੇ ਦਿੱਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਲੱਖੋਵਾਲ, ਬਾਬਾ ਗੁਰਦੀਪ ਸਿੰਘ, ਬਲਦੇਵ ਸਿੰਘ ਸਰਾਭਾ, ਭੁਪਿੰਦਰ ਸਿੰਘ ਮੀਤ ਮੈਨੇਜਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਬਲਜੀਤ ਸਿੰਘ ਲੰਗਰ ਇੰਚਾਰਜ, ਰਾਮਸਰਨ ਸਿੰਘ ਸਰਨਾ, ਸੁਖਵੰਤ ਸਿੰਘ ਚੌਧਰੀ, ਜਗਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਅਖ਼ਤਿਆਰੀ ਕੋਟੇ 'ਚੋਂ ਚਾਰ ਵੈਕਿਊਮ ਟੈਂਕਰ ਦਿੱਤੇ ਅਗਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਰੋਸ ਪ੍ਰਦਰਸ਼ਨ ਅਤੇ ਚੱਕੇ ਜਾਮ-ਯੂਨੀਅਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।