ਇਆਲੀ/ਥਰੀਕੇ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਉਣ ਉਪਰੰਤ ਕਥਾ ਵਾਚਕ ਭਾਈ ਅਵਤਾਰ ਸਿੰਘ ਨੇ ਕਥਾ ਵਿਚਾਰਾਂ, ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਗੁਰ ਸ਼ਬਦ ਨਾਲ ਜੋੜਿਆ ਅਤੇ ਅਰਦਾਸ ਭਾਈ ਅਵਤਾਰ ਸਿੰਘ ਵਲੋਂ ਕਰਨ ਉਪਰੰਤ ਭਾਈ ਗੁਰਜੀਤ ਸਿੰਘ ਨੇ ਹੁਕਮਨਾਮਾ ਸਰਬਣ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਕੋਚਰ, ਜਥੇਦਾਰ ਚਰਨ ਸਿੰਘ, ਮਾਸਟਰ ਬਲਰਾਜ ਸਿੰਘ, ਗੁਰਦੀਪ ਸਿੰਘ ਘੁਮਾਣ, ਜਗਦੀਪ ਸਿੰਘ ਭੱਠਲ, ਜਥੇਦਾਰ ਜੋਰਾ ਸਿੰਘ, ਅਵਤਾਰ ਸਿੰਘ ਨਿਰਬਾਣ, ਹਰਮਿੰਦਰ ਸਿੰਘ ਸੇਠੀ, ਡਾ. ਗੁਰਦੀਪ ਸਿੰਘ ਧਵਨ, ਬੂਟਾ ਸਿੰਘ, ਸਰਦੂਲ ਸਿੰਘ, ਭਗਤ ਸਿੰਘ, ਸੁਰਜੀਤ ਸਿੰਘ ਬਰਨਾਲਾ, ਰਾਮ ਸ਼ਰਨ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ ਮਿੰਨੀ, ਬਲਰਾਜ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਖੱਟੜ, ਪਰਵੀਨਪਾਲ ਸਿੰਘ ਤੋਂ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ, ਜਿਨ੍ਹਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |