24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਰਤਨ ਸਮਾਗਮ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੀਰਤਨ ਸਮਾਗਮ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਵੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਭਾਈ ਭੁਪਿੰਦਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਭਾਈ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਤੇ ਨਾਮ ਸਿਮਰਨ ਅਭਿਆਸ ਨਾਲ ਜੋੜਨ ਦੇ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਿਰੰਤਰ ਯਤਨਸ਼ੀਲ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਤੇ ਮਨਜੀਤ ਸਿੰਘ ਪਾਇਲ ਵਲੋਂ ਕੀਰਤਨੀ ਜਥੇ ਦੇ ਮੈਬਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਤਰਲੋਕ ਸਿੰਘ ਸੱਚਦੇਵਾ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਅੰਮਿ੍ਤਪਾਲ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਭੁਟਾਨੀ ਨੇ ਮਹਿਲਾ ਦੀ ਰੋਬੋਟਿਕ ਨੀ-ਰੀਪਲੇਸਮੈਂਟ ਸਰਜਰੀ ਕਰਕੇ ਚੱਲਣ ਫਿਰਨ ਦੇ ਬਣਾਇਆ ਕਾਬਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।