ਲੁਧਿਆਣਾ, 21 ਜੁਲਾਈ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਬੀ.ਕਾਮ (ਆਨਰਜ਼) ਟੈਕਸ ਪਲੈਨਿੰਗ ਅਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਯੂਨੀਵਰਸਿਟੀ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ | ਅਮਨਦੀਪ ਕੌਰ ਅਤੇ ਰਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨੁਸ਼ਾ ਅਤੇ ਜਾਨਵੀ ਮਲਿਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਸਲੀਨ ਕੌਰ ਅਤੇ ਸਿਮਰਨ ਗਰੇਵਾਲ ਚੌਥੇ ਸਥਾਨ 'ਤੇ ਰਹੀਆਂ ਅਤੇ ਗੁਰਲੀਨ ਕੌਰ ਗਰਚਾ, ਹਰਸ਼ਦੀਪ ਸੈਣੀ ਅਤੇ ਪਵਨਦੀਪ ਕੌਰ ਨੇ ਯੂਨੀਵਰਸਿਟੀ ਵਿਚ 5ਵਾਂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੁਮਨ ਲਤਾ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਵਿਭਾਗ ਦੀ ਮੁਖੀ ਸਰਿਤਾ ਖੁਰਾਨਾ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਵਿਚ ਵਿਭਾਗ ਦੇ ਫੈਕਲਟੀ ਵੀ ਸ਼ਾਮਿਲ ਸਨ |