24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਗਰ ਨਿਗਮ ਦੀ ਟੀਮ ਨੇ 6 ਗੈਰ-ਕਾਨੂੰਨੀ ਉਸਾਰੀ ਅਧੀਨ ਇਮਾਰਤਾਂ ਨੂੰ ਕੀਤਾ ਸੀਲ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ 'ਤੇ ਸਖ਼ਤ ਕਾਰਵਾਈ ਕਰਦਿਆਂ ਨਗਰ ਨਿਗਮ ਨੇ ਜ਼ੋਨ ਡੀ ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ 6 ਗੈਰ-ਕਾਨੂੰਨੀ ਉਸਾਰੀ ਅਧੀਨ ਇਮਾਰਤਾਂ ਨੂੰ ਸੋਮਵਾਰ ਨੂੰ ਸੀਲ ਕਰ ਦਿੱਤਾ | ਰਘੁਨਾਥ ਹਸਪਤਾਲ ਦੇ ਪ੍ਰਬੰਧਨ ਦੁਆਰਾ ਕੀਤੀ ਗਈ ਇਕ ਗੈਰ-ਕਾਨੂੰਨੀ ਉਸਾਰੀ ਅਤੇ ਬੱਸ ਸਟੈਂਡ ਦੇ ਸਾਹਮਣੇ ਇਕ ਨਿਰਮਾਣ ਅਧੀਨ ਹੋਟਲ ਵਿਰੁੱਧ ਕਾਰਵਾਈ ਕੀਤੀ ਗਈ ਹੈ | ਇਸੇ ਤਰ੍ਹਾਂ ਮਾਡਲ ਟਾਊਨ ਵਿਚ ਕਿ੍ਸ਼ਨਾ ਮੰਦਰ ਨੇੜੇ ਇਕ ਗੈਰ-ਕਾਨੂੰਨੀ ਉਸਾਰੀ ਅਤੇ ਮਾਡਲ ਟਾਊਨ ਵਿਚ ਚਾਰ ਖੰਭਾ ਰੋਡ 'ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਕ ਹੋਰ ਇਮਾਰਤ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ | ਆਦਰਸ਼ ਨਗਰ (ਬਾੜੇਵਾਲ) ਵਿਚ ਦੋ ਵਰਕਸ਼ਾਪਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ | ਨਗਰ ਨਿਗਮ ਜ਼ੋਨ ਡੀ ਦੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ | ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਨਿਰਮਾਣ ਕਾਰਜ ਸ਼ੁਰੂ ਕਰਨ, ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਡਾਂਸ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਾ ਆਉਣ ਕਾਰਨ ਲੋਕਾਂ 'ਚ ਦਹਿਸ਼ਤ ਘਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।