24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਿਮਾਰੀਆਂ ਤੋਂ ਬਚਾਅ ਲਈ ਲੋਕ ਸਾਵਧਾਨੀ ਵਰਤਣ-ਡਾ. ਕਟਾਰੀਆ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਡਾ. ਤਰਲੋਚਨ ਸਿੰਘ)- ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਮੀਂਹਾਂ ਦੌਰਾਨ ਪੀਣ ਵਾਲੇ ਪਾਣੀ ਦੀ ਗੁਣਵੱਤਾ ਵਿਅਕਤੀ ਦੀ ਸਿਹਤ 'ਤੇ ਸਿੱਧਾ ਅਸਰ ਪਾਉਂਦੀ ਹੈ | ਜਿੱਥੇ ਵੀ ਪਾਣੀ ਦੇ ਸਰੋਤ ਖੁੱਲ੍ਹੇ ਹੋਣ ਜਾਂ ਜਿਥੇ ਲੀਕੇਜ ਹੋਵੇ, ਉੱਥੇ ਗੰਦੇ ਪਾਣੀ ਦੇ ਮਿਕਸ ਹੋਣ ਦੇ ਮੌਕੇ ਵਧ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਬਲਿਆ ਹੋਇਆ ਜਾਂ ਫਿਲਟਰ ਕੀਤਾ ਪਾਣੀ ਹੀ ਵਰਤਣਾ ਚਾਹੀਦਾ ਹੈ, ਖਾਣਾ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਹੱਥ ਧੋਣ ਦੀ ਆਦਤ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਬਣਾਈ ਜਾਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਹਸਪਤਾਲਾਂ, ਸਿਵਲ ਸਰਜਨ ਦਫ਼ਤਰ, ਬਲਾਕ ਪੱਧਰੀ ਸਿਹਤ ਕੇਂਦਰ ਅਤੇ ਸਬ ਸੈਂਟਰਾਂ ਵਿਚ ਓ. ਆਰ. ਐਸ., ਆਈ.ਵੀ ਫਲੂਇਡ, ਐਂਟੀਬਾਇਓਟਿਕਸ ਤੇ ਹੋਰ ਜ਼ਰੂਰੀ ਦਵਾਈਆਂ ਦੀ ਉਚਿਤ ਵਿਵਸਥਾ ਕੀਤੀ ਗਈ ਹੈ | ਸਿਹਤ ਟੀਮਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਕਿਸੇ ਵੀ ਹਾਦਸੇ ਜਾਂ ਸੰਕਟ ਦੀ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ | ਡਾ. ਕਟਾਰੀਆ ਨੇ ਇਹ ਵੀ ਦੱਸਿਆ ਕਿ ਗਰਭਵਤੀ ਔਰਤਾਂ, ਬੱਚੇ ਅਤੇ ਬਜ਼ੁਰਗ ਇਨ੍ਹਾਂ ਬਿਮਾਰੀਆਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ | ਅਜਿਹੇ ਲੋਕਾਂ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੈ |
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਨੇ ਅੰਗ ਦਾਨ ਅਤੇ ਟਰਾਂਸਪਲਾਂਟ ਦੇ ਖੇਤਰ 'ਚ ਵੱਡੀ ਉਪਲਬਧੀ ਕੀਤੀ ਹਾਸਲ ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਡਾਂਸ ਪ੍ਰਤੀਯੋਗਤਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।