24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਮਤਾ ਆਸ਼ੂ ਨੇ 'ਆਪ' ਸਰਕਾਰ ਵਲੋਂ 5 ਫ਼ੀਸਦੀ ਪ੍ਰਾਪਰਟੀ ਟੈਕਸ ਵਾਧੇ ਦੀ ਕੀਤੀ ਨਿੰਦਾ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਜਤਿੰਦਰ ਭੰਬੀ)-ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਹਰ ਪ੍ਰਕਾਰ ਦੀ ਜਾਇਦਾਦ ਉਪਰ ਕੀਤੇ ਗਏ 5 ਫ਼ੀਸਦੀ ਪ੍ਰਾਪਰਟੀ ਟੈਕਸ ਵਾਧੇ ਦੀ ਨਿੰਦਾ ਕਰਦਿਆਂ ਕਾਂਗਰਸ ਦੀ ਸਾਬਕਾ ਕੌਂਸਲਰ ਮਮਤਾ ਆਸ਼ੂ ਨੇ 'ਆਪ' ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਹਲਕਾ ਪੱਛਮੀ ਦੀ ਜ਼ਿਮਨੀ ਚੋਣ 'ਚ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਵਿਚ ਤਾਂ ਸੂਬੇ ਦੀ ਆਪ ਸਰਕਾਰ ਵਲੋਂ ਕਿਤੇ ਜ਼ਿਕਰ ਤੱਕ ਨਹੀਂ ਸੀ ਕੀਤਾ ਗਿਆ ਕਿ ਚੋਣ ਜਿੱਤਣ ਤੋਂ ਬਾਅਦ ਹਲਕਾ ਪੱਛਮੀ ਦੇ ਲੋਕਾਂ ਦਾ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕਾਂ ਉਪਰ ਟੈਕਸ ਰੂਪੀ ਬੋਝ ਪਾ ਕੇ ਖ਼ੂਨ ਚੂਸਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਸੱਟ ਮਾਰਨ ਵਾਲੀ 'ਆਪ' ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ ਅਤੇ ਸੂਬੇ ਦੇ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ |
ਪਿਛਲੀ ਖ਼ਬਰ ਰਾਹੋਂ ਰੋਡ ਦਾ ਕੰਮ ਮੁਕੰਮਲ ਨਾ ਹੋਣ ਕਰਕੇ ਜਲਦ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਾਂਗੇ-ਬਲੀਏਵਾਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਆਸਾਨ ਰਜਿਸਟਰੀ ਸਿਸਟਮ ਦੀ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।