24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰਾਹੋਂ ਰੋਡ ਦਾ ਕੰਮ ਮੁਕੰਮਲ ਨਾ ਹੋਣ ਕਰਕੇ ਜਲਦ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਾਂਗੇ-ਬਲੀਏਵਾਲ

ਅਜੀਤ ਡੈਸਕ 22-07-2025
ਭਾਮੀਆਂ ਕਲਾਂ, 21 ਜੁਲਾਈ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੀ ਰਾਹੋਂ ਰੋਡ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਦੇ ਖ਼ਿਲਾਫ਼ ਜਲਦੀ ਹੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਪੰਜਾਬ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਵਲੋਂ ਕੀਤਾ ਗਿਆ | ਉਨ੍ਹਾਂ ਘਪਲਾ ਹੋਣ ਦਾ ਖ਼ਦਸ਼ਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸ ਸੜਕ ਦਾ ਕੰਮ ਪੰਜਾਬ ਸਰਕਾਰ ਦੇ ਮਹਿਕਮਿਆਂ ਵਲੋਂ ਲਟਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਰਚ 2023 ਵਿਚ ਕੇਂਦਰ ਸਰਕਾਰ ਵਲੋਂ 43.45 ਕਰੋੜ ਰੁਪਏ ਮਨਜ਼ੂਰ ਕਰਨ ਦੇ ਬਾਵਜੂਦ ਸੜਕ ਦਾ ਕੰਮ ਅਧੂਰਾ ਪਿਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਕੁੱਝ ਕੰਮ ਸ਼ੁਰੂ ਕੀਤਾ ਹੈ ਉਥੇ ਵੀ ਤਰਸਯੋਗ ਹਾਲਤ ਬਣੇ ਹੋਏ ਹਨ , ਵੱਡੇ ਵੱਡੇ ਟੋਏ ਇਸ ਗੱਲ ਵੱਲ ਇਸ਼ਾਰਾ ਕਰ ਰਹੇ ਹਨ ਕਿ ਮਾੜੀ ਸਮਗਰੀ ਦੀ ਵਰਤੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਜੋੜਨ ਦੀ ਬਜਾਏ, ਇਸ ਅਧੂਰੇ ਪ੍ਰੋਜੈਕਟ ਨੇ ਅਸਲ ਵਿਚ 5-7 ਪਿੰਡਾਂ ਨੂੰ ਕੱਟ ਦਿੱਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖ਼ੁਆਰੀ ਬਹੁਤ ਵੱਧ ਗਈ ਹੈ | ਬੱਲੀਏਵਾਲ ਨੇ ਕਿਹਾ ਪੰਜਾਬ ਸਰਕਾਰ ਤੇ ਠੇਕੇਦਾਰ ਕੰਪਨੀ ਨੂੰ ਇਸ ਸੰਬੰਧੀ ਜਵਾਬਦੇਹ ਬਣਾਉਣ ਅਤੇ ਪ੍ਰੋਜੈਕਟ ਦੀ ਜਾਂਚ ਤੇ ਕਰਵਾਉਣ ਸੰਬੰਧੀ ਕੇਂਦਰ ਨੂੰ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਅਪੀਲ ਕੀਤੀ ਜਾਵੇਗੀ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਭਵਨ ਵਿਵਾਦ, ਮਾਲਕ ਨੇ ਜ਼ਿਲ੍ਹਾ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਮਮਤਾ ਆਸ਼ੂ ਨੇ 'ਆਪ' ਸਰਕਾਰ ਵਲੋਂ 5 ਫ਼ੀਸਦੀ ਪ੍ਰਾਪਰਟੀ ਟੈਕਸ ਵਾਧੇ ਦੀ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।