ਹੌਜ਼ਰੀ 'ਚੋਂ ਲੱਖਾਂ ਦਾ ਕੱਪੜਾ ਚੋਰੀ
ਅਜੀਤ ਡੈਸਕ
22-07-2025
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸਤੀਸ਼ ਵਰਮਾ ਵਾਸੀ ਨਿਊ ਸਿੰਧੂ ਕਾਲੋਨੀ ਦੀ ਸ਼ਿਕਾਇਤ 'ਤੇ ਪ੍ਰਵੇਸ਼ ਕੁਮਾਰ ਅਤੇ ਉਸ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ |
ਕਬਜ਼ੇ ਦੀ ਕੋਸ਼ਿਸ਼
ਪੁਲਿਸ ਨੇ ਸੁਰਿੰਦਰ ਕੁਮਾਰ ਭਾਟੀਆ ਵਾਸੀ ਨਿਊ ਕਰਤਾਰ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਜਗਮੋਹਨ ਕੰਧਾਰੀ ਕੋਲ ਨੌਕਰੀ ਕਰਦਾ ਹੈ ਅਤੇ ਉਨ੍ਹਾਂ ਦੀ ਪ੍ਰਾਪਰਟੀ ਦੀ ਦੇਖਭਾਲ ਵੀ ਕਰਦਾ ਹੈ | ਬੀਤੇ ਦਿਨ ਇਹ ਉਨ੍ਹਾਂ ਦੇ ਭਾਈ ਰਣਧੀਰ ਸਿੰਘ ਨਗਰ ਸਥਿਤ ਪਲਾਟ 'ਤੇ ਆਇਆ, ਜਿੱਥੇ ਕਿ ਕਥਿਤ ਦੋਸ਼ੀ ਪਲਾਟ ਦੀ ਭੰਨ ਤੋੜ ਕਰ ਰਹੇ ਸਨ | ਉਥੇ ਤਾਲੇ ਤੋੜ ਰਹੇ ਸਨ, ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਗਈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਨਰਿੰਦਰ ਸਿੰਘ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਕੁਮਾਰ ਵਾਸੀ ਮਹਿੰਦਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਇਹਨਾਂ ਮਾਮਲਿਆਂ ਵਿਚ ਕੇਸ ਦਰਜ ਕੀਤੇ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਧਰਮਿੰਦਰ ਸਾਹਨੀ ਵਾਸੀ ਧਾਂਦਰਾ ਰੋਡ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਸੁਭਾਸ਼ ਨਗਰ ਪਾਰਕ ਵਿਚ ਸ਼ਰੇਆਮ ਨਸ਼ਾ ਕਰ ਰਿਹਾ ਸੀ | ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਘਰ 'ਤੇ ਹਮਲਾ
ਪੁਲਿਸ ਨੇ ਭਾਰਤ ਭੂਸ਼ਨ ਸੋਨੀ ਵਾਸੀ ਹਿੰਮਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਇਕ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੇ ਘਰ ਦੇ ਬਾਹਰ ਆਏ ਅਤੇ ਉਸ ਨੂੰ ਦੇਖ ਕੇ ਉਸ ਦੇ ਘਰ 'ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ 'ਤੇ ਦੋਸ਼ੀ ਫ਼ਰਾਰ ਹੋ ਗਏ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਕੀਤੇ ਪਥਰਾਅ ਵਿਚ ਉਹ ਜ਼ਖਮੀ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |