ਲੁਧਿਆਣਾ, 31 ਅਗਸਤ (ਜਤਿੰਦਰ ਭੰਬੀ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 82ਵੀਂ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਲਖਬੀਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਜੀ ਸੇਵਾ ਤੇ ਭਗਤੀ ਦਾ ਮੁਜੱਸਮਾ ਸਨ, ਜਿਨ੍ਹਾਂ ਨੇ ਗੁਰੂ ਨਾਨਕ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਦਿਆ ਸਮੁੱਚੀ ਲੋਕਾਈ ਨੂੰ ਪ੍ਰਭੂ ਭਗਤੀ ਦਾ ਉਪਦੇਸ਼ ਦਿੱਤਾ, ਜਿਸ ਸਦਕਾ ਸਮੁੱਚੇ ਸੰਸਾਰ ਅੰਦਰ ਉਨ੍ਹਾਂ ਦਾ ਤਪ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਭਗਤੀ ਦੇ ਘਰ ਵਜੋਂ ਜਾਣਿਆ ਜਾਂਦਾ ਹੈ | ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ 'ਤੇ ਗੁਰੂ ਘਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ ਅਗਲੇ ਹਫਤੇ ਦੇ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਦੇਵ ਸਿੰਘ ਲੁਧਿਆਣਾ ਵਾਲੇ ਤੇ ਭਾਈ ਪਰਮਿੰਦਰ ਸਿੰਘ ਪਵਾਰ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਕੰਵਲਜੀਤ ਸਿੰਘ ਖੁਰਾਣਾ, ਜੀਵਨ ਸਿੰਘ ਕੜਵਲ, ਹਰਜੀਤ ਸਿੰਘ, ਰਜਿੰਦਰ ਸਿੰਘ ਮੱਕੜ, ਕੰਵਲਪ੍ਰੀਤ ਸਿੰਘ ਸਚਦੇਵਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਮੁਹੰਮਦ ਸਿਰਾਜ, ਡਾ. ਮਨਰੂਪ ਕੌਰ ਬਾਣੀ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਜਗਬੀਰ ਸਿੰਘ, ਡਾ: ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਹੋਰ ਹਾਜ਼ਰ ਸਨ |