03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ ਦੇ ਰਾਜਪਾਲ ਵਲੋਂ ਲੁਧਿਆਣਾ ਦੀ ਜ਼ਨਾਨਾ ਜੇਲ੍ਹ ਦਾ ਦੌਰਾ <br/>

ਅਜੀਤ ਡੈਸਕ 01-09-2025
ਲੁਧਿਆਣਾ, 31 ਅਗਸਤ (ਜਗਮੀਤ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਜੇਲ੍ਹ ਲੁਧਿਆਣਾ ਦੀ ਜ਼ਨਾਨਾ ਜੇਲ੍ਹ ਦਾ ਦੌਰਾ ਕਰਦੇ ਹੋਏ ਬੰਦੀ ਅÏਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ | ਰਾਜਪਾਲ ਕਟਾਰੀਆ ਨੇ ਜਨਾਨਾ ਜੇਲ੍ਹ ਵਿਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਸ 'ਚ ਭੋਜਨ ਸੇਵਾਵਾਂ, ਡਾਕਟਰੀ ਸਹੂਲਤਾਂ, ਕਾਨੂੰਨੀ ਸਹਾਇਤਾ ਕਲੀਨਿਕ, ਪੀ.ਸੀ.ਓ, ਲਾਇਬਰੇਰੀ, ਬੈਰਕਾਂ, ਫ਼ੈਕਟਰੀ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕੀਤਾ | ਰਾਜਪਾਲ ਕਟਾਰੀਆ ਨੇ ਬੰਦੀ ਅÏਰਤਾਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ | ਰਾਜਪਾਲ ਕਟਾਰੀਆ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ 'ਤੇ ਵਕੀਲ ਹਾਇਰ ਕਰਨ ਵਿਚ ਅਸਮਰਥ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਲੁਧਿਆਣਾ ਤੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ | ਰਾਜਪਾਲ ਜਨਾਨਾ ਜੇਲ੍ਹ ਵਿਚ ਬੰਦੀ ਅÏਰਤਾਂ ਨਾਲ ਰਹਿ ਰਹੇ ਛੋਟੇ ਬੱਚਿਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਪੜ੍ਹਨ ਲਈ ਕਾਪੀਆਂ, ਜੁਮੈਟਰੀ ਬਾਕਸ ਆਦਿ ਸਾਮਾਨ ਦਿੱਤਾ ਗਿਆ | ਜੇਲ੍ਹ ਵਿਚ ਬੰਦੀ ਅÏਰਤਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਵਿਰਾਸਤ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਵਲੋਂ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ | ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ ਅਤੇ ਜੇਲ੍ਹ ਵਿਚ ਤਾਇਨਾਤ ਹੋਰ ਅਧਿਕਾਰੀਆਂ ਵਲੋਂ ਜੇਲ੍ਹ ਵਿਚ ਬੰਦੀ ਅÏਰਤਾਂ ਲਈ ਕੀਤੇ ਗਏ ਵਧੀਆ ਪ੍ਰਬੰਧਾਂ 'ਤੇ ਰਾਜਪਾਲ ਕਟਾਰੀਆ ਵਲੋਂ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿਚ ਵੀ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ ਗਿਆ | ਇਸ ਮੌਕੇ ਆਈ.ਜੀ (ਜੇਲ੍ਹਾਂ) ਆਰ.ਕੇ. ਅਰੋੜਾ, ਡੀ.ਆਈ.ਜੀ (ਜੇਲ੍ਹਾਂ) ਦਲਜੀਤ ਸਿੰਘ ਰਾਣਾ, ਸੁਪਰਡੈਂਟ ਜਨਾਨਾ ਜੇਲ੍ਹ ਦਲਬੀਰ ਸਿੰਘ ਅਤੇ ਹੋਰ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਜਨਾਨਾ ਜੇਲ੍ਹ ਵਿਚ ਬਣਾਈਆਂ ਗਈਆਂ ਵਸਤੂਆਂ ਦੇ ਕੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਫ਼ੈਕਟਰੀ ਦੇ ਸਹਾਇਕ ਕੋਲੋਂ ਲੱਖਾਂ ਰੁਪਏ ਲੁੱਟਣ ਵਾਲੇ ਪੁਰਾਣੇ ਵਰਕਰ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਸਲਾਹ ਨਾਲ ਨਿਯੁਕਤ ਕੀਤਾ ਜਾਵੇਗਾ ਦਿਹਾਤੀ ਪ੍ਰਧਾਨ-ਡਾਕਟਰ ਸਿਖਾ ਮੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।