03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਆਰੀਆ ਕਾਲਜ ਗਰਲਜ਼ ਸੈਕਸ਼ਨ ਵਲੋਂ ਸਮਾਜਿਕ ਸਮੱਸਿਆਵਾਂ 'ਤੇ ਲਗਾਈ ਪ੍ਰਦਰਸ਼ਨੀ <br/>

ਅਜੀਤ ਡੈਸਕ 01-09-2025
ਲੁਧਿਆਣਾ, 31 ਅਗਸਤ (ਜਤਿੰਦਰ ਭੰਬੀ)-ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਸਮਾਜ ਸ਼ਾਸ਼ਤਰ ਵਿਭਾਗ ਵਲੋਂ ਭਾਰਤ ਵਿਚ ਪ੍ਰਮੁੱਖ ਸਮਾਜਿਕ ਸਮੱਸਿਆਵਾਂ 'ਤੇ ਇਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਬੇਰੁਜਗਾਰੀ, ਭਰੂਣ ਹੱਤਿਆ, ਬਾਲ ਮਜਦੂਰੀ, ਭਿ੍ਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਦਾਜ ਪ੍ਰਥਾ ਅਤੇ ਔਰਤਾਂ ਦੀ ਸੁਰੱਖਿਆ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ | ਦੀਆ, ਉਪਾਸਨਾ ਅਤੇ ਭੂਮੀਕਰਨ ਨੂੰ ਸਭ ਤੋਂ ਵਧੀਆ ਪੋਸਟਰਾਂ ਲਈ ਸਨਮਾਨਿਤ ਕੀਤਾ ਗਿਆ | ਇਸ ਯਤਨ ਦੀ ਸ਼ਲਾਘਾ ਕਰਦੇ ਹੋਏ ਡਾ. ਐਸ.ਐਮ. ਸ਼ਰਮਾ ਨੇ ਕਿਹਾ ਕਿ ਇਹ ਪ੍ਰਦਰਸ਼ਨੀਆਂ ਸਮਾਜ ਦੀਆਂ ਚੁਣੌਤੀਆਂ ਪ੍ਰਤੀ ਡੂੰਘੀ ਚਿੰਤਾ ਨੂੰ ਦਰਸਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਸਮੂਹਿਕ ਜਿੰਮੇਵਾਰੀ ਦਾ ਸੰਦੇਸ਼ ਦਿੰਦੀਆਂ ਹਨ | ਪਿ੍ੰਸੀਪਲ ਡਾ. ਸੂਕਸਮ ਆਹਲੂਵਾਲੀਆ ਨੇ ਕਿਹਾ ਕਿ ਪ੍ਰੋਗਰਾਮ ਨੇ ਨਾ ਸਿਰਫ ਜਾਗਰੂਕਤਾ ਵਧਾਈ ਹੈ ਬਲਕਿ ਵਿਦਿਆਰਥੀਆਂ ਨੂੰ ਇਕ ਬਿਹਤਰ ਅਤੇ ਸੁਰੱਖਿਅਤ ਭਾਰਤ ਲਈ ਬਦਲਾਅ ਲਿਆਉਣ ਵਾਲੇ ਬਣਨ ਲਈ ਵੀ ਪ੍ਰੇਰਿਤ ਕੀਤਾ ਹੈ | ਇੰਚਾਰਜ ਡਾ. ਮਮਤਾ ਕੋਹਲੀ ਨੇ ਕਿਹਾ ਕਿ ਆਪਣੀ ਸਿਰਜਣਾਤਮਕਤਾ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ ਜਾਗਰੂਕਤਾ ਫੈਲਾਈ ਹੈ ਬਲਕਿ ਦੂਜਿਆਂ ਨੂੰ ਇੱਕ ਨਿਆਂਪੂਰਨ ਅਤੇ ਪ੍ਰਗਤੀਸੀਲ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ ਹੈ | ਇਸ ਗਤੀਵਿਧੀ ਦਾ ਪੂਰਾ ਸੰਚਾਲਨ ਸਮਾਜ ਸ਼ਾਸ਼ਤਰ ਵਿਭਾਗ ਤੋਂ ਅੰਗਿਤਾ ਨੇ ਕੀਤਾ |

ਪਿਛਲੀ ਖ਼ਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਡਾ. ਬਰਾੜ ਵਲੋਂ ਪੰਜਾਬ ਦੇ ਰਾਜਪਾਲ ਨੂੰ ਕਿਤਾਬ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।