02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੁਆਮੀ ਸੰਤ ਦਾਸ ਦਰਬਾਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 4 ਨੂੰ <br/>

ਅਜੀਤ ਡੈਸਕ 01-09-2025
ਲੁਧਿਆਣਾ, 31 ਅਗਸਤ (ਜਤਿੰਦਰ ਭੰਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 531ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ-ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ 4 ਸਤੰਬਰ ਨੂੰ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ 4 ਸਤੰਬਰ ਨੂੰ ਅੰਮਿ੍ਤ ਵੇਲੇ ਤੋਂ ਦੁਪਹਿਰ 1 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਮਾਤਾ ਵਿਪਨਪ੍ਰੀਤ ਕੌਰ, ਮਹੰਤ ਪਿ੍ਤਪਾਲ ਸਿੰਘ ਮਿੱਠਾ ਟਿਵਾਣਾ ਹੁਸ਼ਿਆਰਪੁਰ, ਮਹੰਤ ਉਂਕਾਰ ਦਾਸ ਖੁੱਡ ਮੁਹੱਲਾ, ਸੰਤ ਸਤਿਨਾਮ ਸਿੰਘ ਉਦਾਸੀ, ਸੰਤ ਬਾਬਾ ਅਨਹਦ ਰਾਜ ਸਿੰਘ ਨਾਨਕਸਰ, ਸੰਤ ਤਜਿੰਦਰ ਸਿੰਘ ਜਿੰਦੂ ਨਾਨਕਸਰ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ ਸੰਗਤਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਦੱਸਿਆ ਕਿ ਸੁਆਮੀ ਸੰਤ ਦਾਸ ਦਰਬਾਰ ਦੇ ਕੀਰਤਨੀ ਬੱਚੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 2 ਸਤੰਬਰ ਦਿਨ ਮੰਗਲਵਾਰ ਨੂੰ ਜਪ ਤਪ ਸਮਾਗਮ ਦੁਪਹਿਰ 2 ਤੋਂ 5 ਵਜੇ ਤੱਕ ਹੋਣਗੇ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਮਾਤਾ ਵਿਪਨਪ੍ਰੀਤ ਕੌਰ ਹਾਜ਼ਰੀ ਭਰਨਗੇ |

ਪਿਛਲੀ ਖ਼ਬਰ ਪੀ. ਏ. ਯੂ. ਦੇ ਉਪ-ਕੁਲਪਤੀ ਨੇ ਯੂਨੀਵਰਸਿਟੀ ਦੀ ਵਰਚੂਅਲ ਯਾਤਰਾ ਬਾਰੇ ਕਿਊ.ਆਰ. ਕੋਡ ਆਮ ਲੋਕਾਂ ਨੂੰ ਕੀਤੇ ਸਮਰਪਿਤ... ਅਗਲੀ ਖ਼ਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।