ਲੁਧਿਆਣਾ, 31 ਅਗਸਤ (ਜਤਿੰਦਰ ਭੰਬੀ)-ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਜੋ ਅਕਾਲ ਪੁਰਖ ਵਾਹਿਗੁਰੂ ਦੇ ਹੁਕਮ ਅਨੁਸਾਰ ਸੱਚਖੰਡ ਪਿਆਨਾ ਕਰ ਗਏ ਸਨ, ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 3 ਸਤੰਬਰ ਨੂੰ ਸਵੇਰੇ 11.30 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਘੇ ਸਮਾਜ ਸੇਵੀ ਅਤੇ ਸੇਵਾਦਾਰ ਮਨਿੰਦਰਜੀਤ ਸਿੰਘ ਬੈਨੀਪਾਲ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਦੱਸਿਆ ਕਿ ਬਾਬਾ ਜੀ ਦੇ ਸੱਚਖੰਡ ਵਿਚ ਪਿਆਨਾ ਕਰ ਜਾਣ ਕਾਰਨ ਸਮੁੱਚੀ ਸਾਧ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਰਾੜਾ ਸਾਹਿਬ ਸੰਪਰਦਾਇ ਨਾਲ ਜੁੜੇ ਸ਼ਰਧਾਲੂਆਂ ਨੂੰ ਇਸ ਸ਼ਰਧਾਂਜਲੀ ਸਮਾਗਮ 'ਚ ਪਹੁੰਚਣ ਦੀ ਅਪੀਲ ਕੀਤੀ |