10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਦਿੱਲੀ ਹਾਈਵੇ 'ਤੇ ਬਣੇ ਅੰਡਰਬਿ੍ਜ 'ਤੇ ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 23-09-2025
ਢੰਡਾਰੀ ਕਲਾਂ/ਲੁਧਿਆਣਾ, 22 ਸਤੰਬਰ (ਜਸਵੀਰ ਸਿੰਘ ਬੰਗਾ)-ਦਿੱਲੀ ਹਾਈਵੇ ਉਪਰ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਅਤੇ ਉਦਯੋਗਿਕ ਖੇਤਰ ਸੀ. ਨੂੰ ਜੋੜਨ ਵਾਲੇ ਅੰਡਰਬਿ੍ਜ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਹੀ ਇੱਥੇ ਲੋਕਾਂ ਨੂੰ ਜਾਮ ਵਿਚ ਫਸੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਕਿਉਂਕਿ ਇਸ ਪੁਲ ਤੋਂ ਦੋਹਾਂ ਪਾਸਿਓਾ ਵਾਹਨ ਚਾਲਕ ਇੱਥੋਂ ਲੰਘਦੇ ਹਨ, ਜਿਸ ਕਾਰਨ ਹਰ ਸਮੇਂ ਜਾਮ ਲੱਗਾ ਰਹਿੰਦਾ ਹੈ | ਜਾਮ ਕਾਰਨ ਉਦਯੋਗਪਤੀਆਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਵੀ ਬਰਬਾਦੀ ਹੁੰਦੀ ਹੈ | ਪੁਲ ਦੀ ਚੌੜਾਈ ਘੱਟ ਹੋਣ ਕਾਰਨ ਇੱਥੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਕਾਰਨ ਜਿੱਥੇ ਵਾਹਨ ਚਾਲਕਾਂ ਨੂੰ ਘੰਟਿਆਂ ਬੱਧੀ ਇੰਤਜ਼ਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਉਥੇ ਹੀ ਪੈਟਰੋਲ ਅਤੇ ਡੀਜ਼ਲ ਦੀ ਵਧੇਰੇ ਖਪਤ ਹੁੰਦੀ ਹੈ, ਜਿਸਦਾ ਵਾਧੂ ਬੋਝ ਵਾਹਨ ਚਾਲਕਾਂ ਦੀਆਂ ਜੇਬਾਂ 'ਤੇ ਪੈਂਦਾ ਹੈ | ਉਦਯੋਗਪਤੀਆਂ ਤੇ ਢੰਡਾਰੀ ਕਲਾਂ ਵਾਸੀਆਂ ਵਲੋਂ ਇਸ ਅੰਡਰਬਿ੍ਜ ਨੂੰ ਚੌੜਾ ਕਰਵਾਉਣ ਲਈ ਪਿਛਲੇ ਕਈ ਸਾਲਾਂ ਤੋਂ ਜੱਦੋਜਹਿਦ ਕੀਤੀ ਜਾ ਰਹੀ ਹੈ, ਪਰ ਹਾਲਾਤ ਜਿਉਂ ਦੇ ਤਿਉਂ ਹੀ ਬਣੇ ਹੋਏ ਹਨ | ਉਦਯੋਗਪਤੀਆਂ ਅਤੇ ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਰੋਜ਼ਾਨਾ ਪੇਸ਼ ਆਉਂਦੀ ਇਸ ਵੱਡੀ ਸਮੱਸਿਆ ਦਾ ਹੱਲ ਕਰਵਾਇਆ ਜਾਵੇ |

ਪਿਛਲੀ ਖ਼ਬਰ ਅੰਡਰਬਿ੍ਜ ਦੀ ਚੌੜਾਈ ਘੱਟ ਹੋਣ ਕਾਰਨ ਵਾਪਰ ਰਹੇ ਹਾਦਸੇ-ਢਾਂਡਾ, ਕੱਕੜ ਅਗਲੀ ਖ਼ਬਰ ਪੰਚਾਇਤ ਅਧੀਨ ਆਉਂਦੇ ਏਰੀਏ 'ਚ ਸਬਜ਼ੀ ਮੰਡੀ ਲਗਾਉਣ ਨੂੰ ਲੈ ਕੇ ਮਾਹੌਲ ਗਰਮਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।