13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪ੍ਰਧਾਨ ਮੰਤਰੀ ਮੋਦੀ ਨੇ ਦੀਵਾਲੀ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ-ਵਿਜੇ ਸਾਂਪਲਾ <br/>

ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਸ.ਟੀ. ਸੁਧਾਰ ਤੋਂ ਬਾਅਦ ਕਈ ਵਸਤੂਆਂ ਦੀਆਂ ਕੀਮਤਾਂ ਘਟੀਆਂ ਹਨ, ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਵੀ ਗਿਰਾਵਟ ਆਈ ਹੈ | ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਜੀ.ਐਸ.ਟੀ. ਦਰਾਂ ਘਟਾ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ | ਸਾਨੂੰ ਸਾਰਿਆਂ ਨੂੰ ਇਸ ਨੂੰ ਬਚਤ ਤਿਉਹਾਰ ਵਜੋਂ ਮਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਬਚਤ ਤਿਉਹਾਰ ਅੱਜ ਦੇਸ਼ ਭਰ ਵਿਚ ਸ਼ੁਰੂ ਹੋ ਗਿਆ ਹੈ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਫ਼ੈਸਲੇ ਅਤੇ ਅਗਲੀ ਪੀੜ੍ਹੀ ਦੇ ਜੀ.ਐਸ.ਟੀ. ਸੁਧਾਰ ਦਾ ਨਤੀਜਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਸੂਬਾ ਭਾਜਪਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਵੀ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ ਲੱਕੀ, ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ, ਸੋਸ਼ਲ ਮੀਡੀਆ ਸਕੱਤਰ ਰਾਜਨ ਪਾਂਡੇ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬੀਮਾ ਯੋਜਨਾ ਦਾ ਲੋਕਾਂ ਨੂੰ ਇਲਾਜ ਕਰਵਾਉਣ 'ਚ ਮਿਲੇਗਾ ਫਾਇਦਾ-ਚੇਅਰਮੈਨ ਦਾਨਵ <br/> ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।