15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੋਬਾਈਲ ਅਤੇ ਨਕਦੀ ਖੋਹ ਕੇ ਭੱਜ ਰਹੇ ਲੁਟੇਰੇ ਲੋਕਾਂ ਵਲੋਂ ਕਾਬੂ <br/>

ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਰਧਮਾਨ ਨੇੜੇ ਲਗਦੀ ਸਬਜ਼ੀ ਮੰਡੀ 'ਚ ਇਕ ਸਬਜ਼ੀ ਵਿਕਰੇਤਾ ਦਾ ਮੋਬਾਈਲ ਅਤੇ ਨਕਦੀ ਖੋਹ ਕੇ ਭੱਜ ਰਹੇ ਲੁਟੇਰੇ ਦਾ ਕੁਟਾਪਾ ਚਾੜ੍ਹਨ ਉਪਰੰਤ ਲੋਕਾਂ ਨੇ ਉਸ ਨੂੰ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਉਕਤ ਨੌਜਵਾਨ ਨੇ ਇਕ ਸਬਜ਼ੀ ਵਿਕਰੇਤਾ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਕਦੀ ਅਤੇ ਮੋਬਾਈਲ ਦੀ ਮੰਗ ਕੀਤੀ | ਜਦੋਂ ਸਬਜ਼ੀ ਵਿਕਰੇਤਾ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਸ ਲੁਟੇਰੇ ਨੇ ਆਪਣੇ ਪਾਸ ਰੱਖਿਆ ਹਥਿਆਰ ਕੱਢ ਲਿਆ ਅਤੇ ਉਸ ਪਾਸੋਂ ਮੋਬਾਈਲ ਅਤੇ ਨਕਦੀ ਖੋਹ ਕੇ ਉਥੋਂ ਭੱਜ ਪਿਆ | ਉਕਤ ਸਬਜ਼ੀ ਵਿਕਰੇਤਾ ਨੇ ਰੌਲਾ ਪਾਇਆ ਜਿਸ 'ਤੇ ਉੱਥੇ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਨੇ ਭੱਜੇ ਜਾ ਰਹੇ ਇਸ ਲੁਟੇਰੇ ਨੂੰ ਕਾਬੂ ਕਰ ਲਿਆ ਤੇ ਖੰਬੇ ਨਾਲ ਬੰਨ੍ਹ ਕੇ ਉਸ ਦਾ ਕੁਟਾਪਾ ਕੀਤਾ | ਲੋਕਾਂ ਵਲੋਂ ਇਸ ਮੌਕੇ ਉਸਦੀ ਵੀਡੀਓ ਵੀ ਬਣਾਈ ਗਈ ਜੋ ਕਿ ਸ਼ਹਿਰ ਵਿਚ ਵਾਇਰਲ ਹੋ ਗਈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਸਬੰਧੀ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ | ਥਾਣਾ ਡਿਵੀਜ਼ਨ ਨੰਬਰ ਸੱਤ ਦੇ ਐਸ.ਐਚ.ਓ. ਗਗਨਦੀਪ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਕਥਿਤ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਆਟੋ ਪਲਟਣ ਨਾਲ ਚਾਰ ਵਿਦਿਆਰਥਣਾਂ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।