16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 24-09-2025

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਰਾਣੀ ਝਾਂਸੀ ਇਨਕਲੇਵ 'ਚ ਅੱਜ ਦੇਰ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਐਸ.ਐਚ. ਓ. ਅੰਮਿ੍ਤਪਾਲ ਸ਼ਰਮਾ ਨੇ ਦੱਸਿਆ ਮਿ੍ਤਕ ਦੀ ਸ਼ਨਾਖਤ ਮਾਨਵ ਪਾਹਵਾ ਪੁੱਤਰ ਕਪਿਲ ਪਾਹਵਾ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 22 ਸਾਲ ਦੇ ਕਰੀਬ ਸੀ | ਅੱਜ ਉਸ ਨੇ ਆਪਣੇ ਘਰ ਵਿੱਚ ਹੀ ਫਾਹਾ ਲਗਾ ਲਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵੱਲੋਂ ਹਾਲ ਦੀ ਘੜੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ <br/> ਅਗਲੀ ਖ਼ਬਰ ਮੋਬਾਈਲ ਅਤੇ ਨਕਦੀ ਖੋਹ ਕੇ ਭੱਜ ਰਹੇ ਲੁਟੇਰੇ ਲੋਕਾਂ ਵਲੋਂ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।