16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਐਨ.ਐਸ.ਪੀ.ਐਸ. 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 24-09-2025
ਆਲਮਗੀਰ, 23 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਬਾਬਾ ਫਰੀਦ ਜੀ ਨੂੰ ਸਮਰਪਿਤ ਪਹਿਲਾ ਵਿਸ਼ਵ ਪੰਜਾਬੀ ਦਿਵਸ ਮਨਾਇਆ | ਇਸ ਦਾ ਉਦੇਸ਼ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਅਮੀਰ ਬਣਾਉਣ ਵਿਚ ਬਾਬਾ ਫਰੀਦ ਜੀ ਦੇ ਯੋਗਦਾਨ ਸਬੰਧੀ ਜਾਣੂ ਕਰਵਾਉਣਾ ਸੀ | ਸੀਨੀਅਰ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ 'ਤੇ ਭਾਸ਼ਣ ਦਿੱਤਾ, ਜਿਸ ਵਿਚ ਸਾਰਿਆਂ ਨੂੰ ਆਪਣੀ ਮਾਂ ਬੋਲੀ ਨੂੰ ਪਿਆਰ ਕਰਨ ਅਤੇ ਇਸ ਨਾਲ ਜੁੜੇ ਰਹਿਣ ਦਾ ਇਕ ਮਜ਼ਬੂਤ ਸੰਦੇਸ਼ ਦੇ ਨਾਲ ਇਸ ਦੀ ਮਹੱਤਤਾ ਬਾਰੇ ਦੱਸਿਆ | ਵਿਦਿਆਰਥੀਆਂ ਨੇ ਬਾਬਾ ਫਰੀਦ ਜੀ ਦੁਆਰਾ ਲਿਖੇ ਸ਼ਲੋਕਾਂ ਦਾ ਵੀ ਪਾਠ ਕੀਤਾ, ਜੋ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਿਲ ਹਨ | ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਪੰਜਾਬੀ ਇਕ ਸੁੰਦਰ ਭਾਸ਼ਾ ਹੈ, ਜਿਸ ਦੀ ਇਕ ਅਮੀਰ ਅਤੇ ਵਿਸ਼ਾਲ ਸਾਹਿੱਤਿਕ ਪਰੰਪਰਾ ਹੈ | ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਡੀ ਭਾਸ਼ਾ ਨੂੰ ਵਿਸ਼ਵ ਦਿਵਸ ਪੱਧਰ 'ਤੇ ਮਨਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਪ੍ਰੋਫੈਸਰ ਮੋਹਨ ਸਿੰਘ ਮੇਲੇ ਸੰਬੰਧੀ ਮੀਟਿੰਗ 28 ਨੂੰ -ਧਾਲੀਵਾਲ, ਲਵਲੀ ਅਗਲੀ ਖ਼ਬਰ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।