16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪ੍ਰੋਫੈਸਰ ਮੋਹਨ ਸਿੰਘ ਮੇਲੇ ਸੰਬੰਧੀ ਮੀਟਿੰਗ 28 ਨੂੰ -ਧਾਲੀਵਾਲ, ਲਵਲੀ

ਅਜੀਤ ਡੈਸਕ 24-09-2025

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੋਫੈਸਰ ਮੋਹਨ ਸਿੰਘ ਮੇਲੇ ਸਬੰਧੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਦੀ ਇਕ ਅਹਿਮ ਮੀਟਿੰਗ 28 ਸਤੰਬਰ ਨੂੰ ਹੋਵੇਗੀ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਇਹ ਮੀਟਿੰਗ 28 ਸਤੰਬਰ ਐਤਵਾਰ ਨੂੰ ਲੁਧਿਆਣਾ ਦੇ ਆਰਤੀ ਚੌਕ ਨੇੜੇ ਗੁਰਦੇਵ ਨਗਰ ਵਿਖੇ ਸਵ. ਜਗਦੇਵ ਸਿੰਘ ਜੱਸੋਵਾਲ ਦੇ ਘਰ ਆਲ੍ਹਣਾ ਵਿਖੇ ਬਾਅਦ ਦੁਪਹਿਰ 3.00 ਵਜੇ ਹੋਵੇਗੀ | ਮੀਟਿੰਗ ਦੌਰਾਨ ਮੇਲੇ ਦੀ ਕਾਰਜਕਾਰਨੀ ਕਮੇਟੀ ਵਲੋਂ ਮੇਲੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪ੍ਰੋਫੈਸਰ ਮੋਹਨ ਸਿੰਘ ਮੇਲਾ ਮਰਹੂਮ ਜਗਦੇਵ ਸਿੰਘ ਜੱਸੋਵਾਲ ਵਲੋਂ ਆਪਣੇ ਦੋਸਤ ਦੀ ਯਾਦ ਵਿਚ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤਾ ਗਿਆ ਸੀ |

ਪਿਛਲੀ ਖ਼ਬਰ ਟਰਾਂਸਪੋਰਟਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਾਂਗੇ-ਐਸ.ਐਚ.ਓ. ਭੁਪਿੰਦਰ ਸਿੰਘ <br/> ਅਗਲੀ ਖ਼ਬਰ ਐਨ.ਐਸ.ਪੀ.ਐਸ. 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।