16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਾਂਗਰਸ ਦੀ ਮਜ਼ਬੂਤੀ ਲਈ ਸ਼ੁਰੂ ਕੀਤੇ ਗਏ ਸੰਗਠਨ ਸਿਰਜਣ ਅਭਿਆਨ ਤਹਿਤ ਮੀਟਿੰਗ <br/>

ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਸ਼ੁਰੂ ਕੀਤਾ ਗਿਆ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਕਾਂਗਰਸ ਹਾਈ ਕਮਾਂਡ ਵਲੋਂ ਨਿਯੁਕਤ ਕੀਤੀ ਗਈ ਮਹਿਲਾ ਅਬਜ਼ਰਵਰ ਕ੍ਰਿਸ਼ਨਾ ਤੀਰਥ ਵਲੋਂ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੇ ਸੁਝਾਅ ਲੈਣ ਲਈ ਮੀਟਿੰਗ ਸੱਦੀ ਗਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਬਜ਼ਰਵਰ ਗੁਰਕੀਰਤ ਸਿੰਘ ਕੋਟਲੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਬਜ਼ਰਵਰ ਮਮਤਾ ਦੱਤਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਬਜ਼ਰਵਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ, ਜ਼ਿਲ੍ਹਾ ਯੂਥ ਪ੍ਰਧਾਨ ਹੈਪੀ ਲਾਲੀ ਤੋਂ ਇਲਵਾ ਵੱਡੀ ਗਿਣਤੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਮੌਜੂਦ ਸਨ | ਇਸ ਮੌਕੇ ਕ੍ਰਿਸ਼ਨਾ ਤੀਰਥ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਂਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸ ਹਾਈਕਮਾਂਡ ਖਾਸ ਕਰਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤਾ ਗਿਆ ਕਾਂਗਰਸ ਸੰਗਠਨ ਸਿਰਜਣ ਅਭਿਆਨ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਰੋਲ ਅਦਾ ਕਰੇਗਾ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਸੁਝਾਅ ਮੰਗੇ ਗਏ ਹਨ | ਉਨ੍ਹਾਂ ਕਿਹਾ ਕਿ ਬੇਸੱਕ ਕਾਂਗਰਸ ਦੀ ਮਜ਼ਬੂਤੀ ਲਈ ਹਰੇਕ ਕਾਂਗਰਸੀ ਆਗੂ ਨੇ ਬੇਹੱਦ ਯਤਨ ਕੀਤੇ, ਪਰ ਕਾਂਗਰਸ ਹਾਈਕਮਾਂਡ ਇਹ ਘੋਖਣਾ ਚਾਹੁੰਦੀ ਹੈ ਕਿ ਆਖਿਰ ਕਿਹੜੀਆਂ ਕਮੀਆਂ ਕਰਕੇ ਕਾਂਗਰਸ ਪੰਜਾਬ ਅਤੇ ਹੋਰਨਾਂ ਰਾਜਾਂ ਵਿਚ ਸਰਕਾਰ ਬਣਾਉਣ ਵਿਚ ਪੱਛੜ ਗਈ | ਉਨ੍ਹਾਂ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਇਕਜੁੱਟ ਹੈ ਥੋੜੇ ਬਹੁਤੇ ਗਿਲੇ ਸ਼ਿਕਵੇ ਹੋ ਸਕਦੇ ਹਨ, ਜਿਨ੍ਹਾਂ ਨੂੰ ਕਾਂਗਰਸੀ ਆਗੂਆਂ ਨੇ ਭੁਲ ਭੁਲਾ ਕੇ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਸ਼ੁਰੂ ਕਰ ਦਿੱਤਾ ਹੈ |

ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ ਕਰੋੜਾਂ ਰੁਪਏ ਕੀਮਤ ਦੀ 1 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਅਗਲੀ ਖ਼ਬਰ ਅਰਬਨ ਅਸਟੇਟ ਫੇਸ-1 ਵਿਖੇ ਸ਼ਤਾਬਦੀਆਂ ਨੂੰ ਸਮਰਪਿਤ ਮੈਡੀਕਲ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।